ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ, ਯੂਥ ਵਿੰਗ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੇਤਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਪੱਕੀ ਦੀ ਰਹਿਨੁਮਾਈ ਹੇਠ ਗਿੱਦੜਬਾਹਾ ਵਿਖੇ ਕੀਤੀ ਗਈ | ਯੂਥ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਨੇਤਾ ਕੋਟਭਾਈ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਜਲਦੀ ਹੀ ਅਗਲੀ ਮੀਟਿੰਗ ਕੀਤੀ ਜਾ ਰਹੀ ਹੈ ਜਿਸ ਵਿਚ ਕਿਸਾਨਾਂ ਨੰੂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਮੀਟਿੰਗ ਦੌਰਾਨ ਜਥੇਬੰਦੀ ਦੇ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਾਨਕ ਸਿੰਘ, ਜ਼ਿਲ੍ਹਾ ਸਕੱਤਰ ਗੋਰਾ ਸਿੰਘ, ਬਲਾਕ ਪ੍ਰਧਾਨ ਬਲਦੇਵ ਸਿੰਘ, ਬਲਾਕ ਜਨਰਲ ਸਕੱਤਰ ਜਲੌਰ ਸਿੰਘ, ਖਜ਼ਾਨਚੀ ਬਲਜਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ, ਬਲਾਕ ਮੀਤ ਪ੍ਰਧਾਨ ਬਿੱਟੂ ਸਿੰਘ ਨੂੰ ਨਿਯੂਕਤ ਕੀਤਾ ਗਿਆ |