07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਫ਼ੇਬਲ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 20-10-2025
ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਪ੍ਰੋਗਰਾਮ ਬੜੀ ਧੂਮਧਾਮ ਅਤੇ ਹਾਸੇ ਅਤੇ ਖੁਸ਼ੀ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਦੀਵਾਲੀ ਦੇ ਮਹੱਤਵ ਨੂੰ ਦਰਸਾਇਆ | ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਦੀ ਜੋਤ ਜਗਾ ਕੇ ਕੀਤੀ ਗਈ | ਬੱਚਿਆਂ ਨੇ ਰੰਗੋਲੀ, ਦੀਵੇ ਤੇ ਥਾਲੀ ਸਜਾਉਣ ਦੇ ਮੁਕਾਬਲਿਆਂ ਵਿਚ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗੀਤ ਤੇ ਨਾਟਕ ਨੇ ਸਭ ਦਾ ਮਨ ਮੋਹ ਲਿਆ | ਸਕੂਲ ਚੇਅਰਮੈਨ ਹਰਜਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦਿਵਾਲੀ ਦੇ ਮੌਕੇ 'ਤੇ ਤੋਹਫੇ ਦੇ ਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਕੋਆਡੀਨੇਟਰ ਸਾਕਸ਼ੀ, ਪਿ੍ੰਯਕਾ, ਅਮਨਦੀਪ ਸ਼ਰਮਾ, ਗੀਤਾ ਸ਼ਰਮਾ ਹਾਜ਼ਰ ਸਨ | ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਮਠਿਆਈਆਂ ਵੰਡੀਆਂ |
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਸਕੂਲ 'ਚ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਹੋਈ
Ad Position 24
No active advertisement