ਮਲੋਟ, 19 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਦੀਵਾਲੀ ਦੇ ਤਿਉਹਾਰ 'ਤੇ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਰਹਿਨੁਮਾਈ ਹੇਠ ਸਕੂਲ 'ਚ ਗਰੀਨ ਦੀਵਾਲੀ ਮਨਾਈ ਗਈ | ਪਿ੍ੰਸੀਪਲ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਉਨ੍ਹਾਂ ਨੂੰ ਇਹ ਪ੍ਰਣ ਲੈਣ ਦੀ ਲੋੜ ਹੈ ਕਿ ਉਹ ਇਸ ਸਾਲ ਦੀਵਾਲੀ ਦੇ ਮੌਕੇ 'ਤੇ ਪਟਾਕੇ ਨਹੀਂ ਚਲਾਉਣਗੇ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਮੁਕਾਬਲੇ ਜਿਵੇਂ ਕਿ ਕੈਂਡਲ ਡੈਕੋਰੇਸ਼ਨ, ਗ੍ਰੀਟਿੰਗ, ਦੀਵਾ ਡੈਕੋਰੇਸ਼ਨ, ਥਾਲੀ ਡੈਕੋਰੇਸ਼ਨ ਅਤੇ ਰੰਗੋਲੀ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਨਰਸਰੀ ਅਤੇ ਐਲ.ਕੇ.ਜੀ ਦੇ ਛੋਟੇ-ਛੋਟੇ ਬੱਚਿਆਂ ਵਿਚਕਾਰ ਕੈਂਡਲ ਡੈਕੋਰੇਸ਼ਨ ਐਕਟੀਵਿਟੀਜ਼ ਕਰਵਾਈਆਂ ਗਈਆਂ | ਇਸ ਤੋਂ ਬਾਅਦ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ |