ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਂਕਸ਼ਨ ਲੈਟਰ ਜਾਰੀ ਕੀਤੇ ਗਏ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਸੋ ਉਸ ਲੜੀ ਤਹਿਤ ਇਨ੍ਹਾਂ ਪਿੰਡਾਂ ਦੇ 68 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਹੜ੍ਹਾਂ ਦੇ ਮੁਆਵਜ਼ੇ ਸਬੰਧੀ ਰਾਸ਼ੀ ਜਾਰੀ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਜੋ ਮਿਸ਼ਨ 'ਚੜਦੀਕਲਾ' ਸ਼ੁਰੂ ਕੀਤਾ ਗਿਆ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਚੜ੍ਹਦੀਕਲਾ ਵਿਚ ਰੱਖਣਾ ਹੈ | ਇਸ ਮੌਕੇ ਤਹਿਸਾਲਦਾਰ ਗੁਰਪ੍ਰੀਤ ਸਿੰਘ, ਕਾਨੂੰਗੋ ਸੁਖਦੇਵ ਮੁਹੰਮਦ, ਸਰਪੰਚ ਗੁਰਦੇਵ ਸਿੰਘ, ਪਟਵਾਰੀ ਮਹਿੰਦਰ ਸਿੰਘ, ਪਟਵਾਰੀ ਗੁਰਮਿਲਾਪ ਸਿੰਘ, ਮਨਜੀਤ ਸਿੰਘ ਪਟਵਾਰੀ ਬੂੜਾ ਗੁੱਜਰ, ਅਮਰੀਕ ਸਿੰਘ ਪਟਵਾਰੀ ਲੁਬਾਣਿਆਂਵਾਲੀ, ਇਕਬਾਲ ਸਿੰਘ, ਬਰਲਾਜ ਸਿੰਘ ਸਾਬਕਾ ਸਰਪੰਚ, ਗੁਰਬਚਨ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਪੁੱਤਰ ਬਹਾਦੁਰ ਸਿੰਘ, ਹਰਜਿੰਦਰ ਸਿੰਘ ਪੁੱਤਰ ਗੁਰਲਾਲ ਸਿੰਘ, ਰਣਧੀਰ ਸਿੰਘ, ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ, ਰਾਜੂ ਪੁੱਤਰ ਪੂਰਨ ਸਿੰਘ ਲੰਡੇ ਰੋਡੇ, ਰਾਜਾ ਸਰਪੰਚ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਮਾਇਲ ਕੁਮਾਰ ਤੋਂ ਇਲਾਵਾ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਾਰਟੀ ਵਰਕਰ ਹਾਜ਼ਰ ਸਨ |