08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੋਕਰੀ ਕਲਾਂ ਦੇ ਸਰਪੰਚ 'ਤੇ ਹੋਏ ਪਰਚੇ ਦਾ ਮਾਮਲਾ ਗਰਮਾਇਆ

Ad Position 21
No active advertisement
ਅਜੀਤ ਡੈਸਕ 20-10-2025
ਅਜੀਤਵਾਲ, 19 ਅਕਤੂਬਰ (ਹਰਦੇਵ ਸਿੰਘ ਮਾਨ)-ਹਲਕਾ ਨਿਹਾਲ ਸਿੰਘ ਵਾਲਾ ਦੇ ਵੱਡੇ ਪਿੰਡ ਕੋਕਰੀ ਕਲਾਂ ਵਿਖੇ ਬੀਤੇ ਦਿਨੀਂ ਹੋਏ ਝਗੜੇ ਦੌਰਾਨ ਪਿੰਡ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ ਖ਼ਿਲਾਫ਼ ਥਾਣਾ ਅਜੀਤਵਾਲ ਦੀ ਪੁਲਿਸ ਵਲੋਂ ਉਸ ਦੇ ਲੜਕੇ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨ 'ਤੇ ਅੱਜ ਉਸ ਸਮੇਂ ਅਲੱਗ ਸਥਿਤੀ ਬਣ ਗਈ ਜਦੋਂ ਥਾਣਾ ਅਜੀਤਵਾਲ ਵਿਖੇ ਸਰਪੰਚ ਜਗਤਾਰ ਸਿੰਘ ਦੇ ਹੱਕ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਕਾਮਰੇਡ ਨਿਰਭੈ ਸਿੰਘ ਢੁੱਡੀਕੇ ਨੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸਰਪੰਚ ਦੀ ਕੁੱਟਮਾਰ ਕਰਨ, ਦਸਤਾਰ ਉਤਾਰਨ ਅਤੇ ਦਾੜ੍ਹੀ ਪੁੱਟਣ ਆਦਿ ਨਾਲ ਪਿੰਡ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਦੂਸਰਾ ਲੜਾਈ ਅੱਡੇ ਵਿਚ ਹੋਈ ਅਤੇ ਗ਼ਲਤ ਜਾਣਕਾਰੀ ਨਾਲ ਘਰ ਦਾ ਦੱਸਿਆ ਗਿਆ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ | ਪੁਲਿਸ ਵਲੋਂ ਇਸ ਗ਼ਲਤ ਦਰਜ ਕੀਤੇ ਗਏ ਮੁਕੱਦਮੇ ਨੂੰ ਖ਼ਾਰਜ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਵਾਂਗੇ | ਜੇਕਰ ਇਨਸਾਫ਼ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਲੋੜ ਪਈ ਤਾਂ ਥਾਣਾ ਅਜੀਤਵਾਲ ਦੇ ਸਾਹਮਣੇ ਧਰਨਾ ਵੀ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਵੀ ਸ਼ਹਿਰ 'ਚ ਸਫ਼ਾਈ ਅਤੇ ਸੀਵਰੇਜ ਵਿਵਸਥਾ ਦਾ ਮੰਦਾ ਹਾਲ • ਪਿਛਲੇ ਸਾਲ ਵਾਂਗ ਇਸ ਵਾਰ ਵੀ... ਅਗਲੀ ਖ਼ਬਰ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਦੀਵਾਲੀ ਦਾ ਤਿਓਹਾਰ ਮਨਾਇਆ
Ad Position 24