19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਰਾਸ਼ਟਰੀ ਏਕਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ 'ਰਨ ਫਾਰ ਯੂਨਿਟੀ' ਮੈਰਾਥਨ ਦੌੜ ਕਰਵਾਈ

Ad Position 21
No active advertisement
ਅਜੀਤ ਡੈਸਕ 01-11-2025
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹੋਏ ਡਾ. ਪ੍ਰਗਿਆ ਜੈਨ ਐਸ.ਐਸ.ਪੀ ਦੀ ਅਗਵਾਈ ਹੇਠ ਪੁਲਿਸ ਵਲੋਂ ਸ਼ਹਿਰ ਅੰਦਰ 'ਰਨ ਫਾਰ ਯੂਨਿਟੀ' ਮੈਰਾਥਨ ਦੌੜ ਕਰਵਾਈ ਗਈ | ਜਿਸ ਵਿਚ ਬੱਚਿਆਂ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ | ਇਸ ਮੈਰਾਥਨ ਦੀ ਸ਼ੁਰੂਆਤ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਨੇ ਹਰੀ ਝੰਡੀ ਦਿਖਾ ਕੇ ਕੀਤੀ | ਇਹ ਮੈਰਾਥਨ ਨਹਿਰੂ ਸਟੇਡੀਅਮ ਫ਼ਰੀਦਕੋਟ ਤੋਂ ਸ਼ੁਰੂ ਹੋ ਕੇ ਸੇਠੀ ਚੌਕ ਹੁੰਦੇ ਹੋਏ ਕੋਟਕਪੂਰਾ ਰੋਡ 'ਤੇ ਪੁਲਿਸ ਲਾਈਨ ਦੇ ਸਾਹਮਣੇ ਨਹਿਰ ਪੁੱਲ 'ਤੇ ਸਮਾਪਤ ਹੋਈ | ਇਸ ਵਿਚ ਸਕੂਲੀ ਬੱਚਿਆਂ, ਖਿਡਾਰੀਆਂ, ਸਾਬਕਾ ਸੈਨਿਕਾਂ, ਐਨ.ਜੀ.ਓ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਪੁਲਿਸ ਕਰਮਚਾਰੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ | ਭਾਗੀਦਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੈਰਾਥਾਨ ਵਿਚ ਹਿੱਸਾ ਲੈਣਾ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਦੇਣ ਦਾ ਤਰੀਕਾ ਹੈ, ਕਿਉਂਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਲਈ ਆਪਣਾ ਸਾਰਾ ਜੀਵਨ ਸਮਰਪਿਤ ਕੀਤਾ | ਅਵਤਾਰ ਸਿੰਘ ਡੀ.ਐਸ.ਪੀ ਨੇ ਕਿਹਾ ਕਿ ਅੱਜ ਰਾਸ਼ਟਰੀ ਏਕਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਐਨ.ਜੀ.ਓਜ ਦੇ ਸਹਿਯੋਗ ਨਾਲ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ ਵਿਸ਼ਾਲ ਮੈਰਾਥਨ ਦੌੜ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਇਸ ਵਿਚ ਕਰੀਬ 400 ਬੱਚਿਆਂ ਨੇ ਵੀ ਭਾਗ ਲਿਆ ਹੈ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਦੱਸਿਆ ਕਿ ਇਸ ਮੈਰਾਥਾਨ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿਚ ਏਕਤਾ, ਭਾਈਚਾਰਿਕ ਸਾਂਝ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨੂੰ ੂ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ ਹਰ ਨਾਗਰਿਕ ਦੇਸ਼ ਦੀ ਤਰੱਕੀ ਅਤੇ ਸਮਾਜਿਕ ਸਾਂਝ ਲਈ ਆਪਣਾ ਯੋਗਦਾਨ ਪਾਏ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਸਮੇਤ ਖੇਡ ਵਿਭਾਗ ਦੇ ਅਧਿਕਾਰੀ, ਜ਼ਿਲ੍ਹੇ ਦੀਆਂ ਐਨ.ਜੀ.ਓ ਦੇ ਨੁਮਾਇੰਦੇ, ਮੋਹਤਵਰ ਵਿਅਕਤੀਆਂ ਸਮੇਤ ਸਾਂਝ ਸਟਾਫ਼ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 4 ਵਿਅਕਤੀ ਕਾਬੂ ਅਗਲੀ ਖ਼ਬਰ ਰਾਸ਼ਟਰੀ ਪੱਧਰ ਖੇਡਾਂ ਲਈ ਚੁਣੇ ਗਏ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ
Ad Position 24