19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨਸ਼ੀਲੇ ਪਦਾਰਥ ਸਮੇਤ 4 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 01-11-2025
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਕੋਟਕਪੂਰਾ ਰੋਡ 'ਤੇ ਨਹਿਰ ਪੁਲ ਨਜ਼ਦੀਕ ਨਸ਼ਾ ਸਮੱਗਰੀ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ ਫ਼ਰੀਦਕੋਟ 'ਤੇ ਨਹਿਰ ਪੁਲ ਨਜ਼ਦੀਕ ਬਾਬਾ ਫ਼ਰੀਦ ਪਾਰਕ ਵਿਖੇ ਅਰਸ਼ਦੀਪ ਸਿੰਘ ਉਰਫ਼ ਗੋਲਾ ਪੁੱਤਰ ਰਾਜ ਸਿੰਘ, ਸੁਖਵੀਰ ਸਿੰਘ ਉਰਫ਼ ਸੁੱਖ ਲੋਟਾ ਪੁੱਤਰ ਸਿਕੰਦਰ ਸਿੰਘ, ਦਲਜੀਤ ਸਿੰਘ ਪੁੱਤਰ ਕਰਮਜੀਤ ਸਿੰਘ ਅਤੇ ਨਿਰਮਲ ਸਿੰਘ ਨਿੰਮਾਂ ਪੁੱਤਰ ਆਸਾ ਸਿੰਘ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 80 ਗ੍ਰਾਮ ਹੈਰੋਇਨ ਅਤੇ 2000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬ ਦਿਵਸ 'ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ 'ਰਨ ਫਾਰ ਯੂਨਿਟੀ' ਮੈਰਾਥਨ ਦੌੜ ਕਰਵਾਈ
Ad Position 24