19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬ ਦਿਵਸ 'ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-11-2025
ਸਾਦਿਕ, 31 ਅਕਤੂਬਰ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬ ਦਿਵਸ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਰੰਗਾਰੰਗ ਸਮਾਗਮ ਵਿਚ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਗਿੱਧਾ ਪਾਇਆ ਅਤੇ ਵੱਖ-ਵੱਖ ਗੀਤਾਂ 'ਤੇ ਡਾਂਸ ਕਰਕੇ ਆਪਣੀ ਕਲਾ ਦੇ ਜੌਹਰ ਦਿਖਾਏ | 'ਟਿਕਟਾਂ ਦੋ ਲੈ ਲਈ' ਗੀਤ 'ਤੇ ਬੱਚਿਆਂ ਵਲੋਂ ਪਾਏ ਭੰਗੜੇ ਨੇ ਪੰਡਾਲ 'ਚ ਬੈਠੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ | ਇਸ ਸਮਾਗਮ ਦੇ ਮੁੱਖ ਮਹਿਮਾਨ ਬਲਜਿੰਦਰ ਸਿੰਘ ਅÏਲਖ ਸਰਪੰਚ ਦੀਪ ਸਿੰਘ ਵਾਲਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਜਗਤਾਰ ਸਿੰਘ ਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਫ਼ਰੀਦਕੋਟ-1 ਨੂੰ ਸਕੂਲ ਸਟਾਫ ਨੇ ਫੁਲਕਾਰੀ ਤਾਣ ਕੇ ਮੰਚ 'ਤੇ ਲਿਆਂਦਾ | ਉਨ੍ਹਾਂ ਨਾਲ ਡਾਕਟਰ ਅਭੈ ਅਰੋੜਾ, ਸੋਨੀਆ ਗੁਪਤਾ, ਬਿਸ਼ਵ ਸ਼ਰਮਾ ਕਲਰਕ ਬਲਾਕ ਫ਼ਰੀਦਕੋਟ-1 ਆਦਿ ਵੀ ਮੰਚ 'ਤੇ ਬਿਰਾਜਮਾਨ ਸਨ | ਮੰਚ ਸੰਚਾਲਨ ਭੂਮਿਕਾ ਆਇਨਾ ਰਾਣੀ ਤੇ ਸਰਬਜੀਤ ਕੌਰ ਗਹਿਰੀ ਨੇ ਆਪਣੇ ਹਾਸਰਸ ਟੋਟਕਿਆਂ ਨਾਲ ਬਾਖੂਬੀ ਨਿਭਾਈ | ਸਕੂਲ ਦੇ ਹੈੱਡ ਟੀਚਰ ਮਨਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਸਮਾਗਮ ਵਿਚ ਸਕੂਲ ਦੀਆਂ ਦੋ ਅਧਿਆਪਕਾਵਾਂ ਗੁਰਬਿੰਦਰ ਕੌਰ ਅਤੇ ਸਿਮਰਜੀਤ ਕੌਰ ਜਿਨ੍ਹਾਂ ਦਾ ਹਾਲ ਹੀ ਵਿਚ ਇਸ ਸਕੂਲ ਤੋਂ ਤਬਾਦਲਾ ਹੋਇਆ ਹੈ ਨੂੰ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਸਦਕਾ ਗ੍ਰਾਮ ਪੰਚਾਇਤ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਸਟਾਫ਼ ਵਲੋਂ ਬਲਾਕ ਸਪੋਰਟਸ ਅਫ਼ਸਰ ਸੁਖਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਮਾਨ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਦਾ ਹਰ ਪ੍ਰੋਗਰਾਮ ਸ਼ਲਾਘਾਯੋਗ ਹੁੰਦਾ ਹੈ ਤੇ ਉਨ੍ਹਾਂ ਸਕੂਲ ਮੁਖੀ ਮਨਜੀਤ ਸਿੰਘ, ਆਸ਼ਾ ਰਾਣੀ ਅਤੇ ਸਮੂਹ ਸਟਾਫ ਨੂੰ ਇਸ ਸਮਾਗਮ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦਿਵਸ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਪਿ੍ਤਪਾਲ ਸਿੰਘ ਢਿੱਲੋਂ ਚੇਅਰਮੈਨ ਮਾਤਾ ਸੁਖਜਿੰਦਰ ਕੌਰ ਢਿੱਲੋਂ ਮੈਮੋਰੀਅਲ ਸੇਵਾ ਸੁਸਾਇਟੀ ਸਾਦਿਕ, ਗੁਰਪ੍ਰੀਤ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ ਪਵਾਰ, ਸਾਹਿਬ ਸਿੰਘ ਪਵਾਰ, ਗੁਰਮੇਜ ਸਿੰਘ ਨੰਬਰਦਾਰ, ਕੰਵਰਹਰਿੰਦਰ ਸਿੰਘ ਸੰਧੂ, ਸਮੂਹ ਸਕੂਲ ਸਟਾਫ਼ ਅਤੇ ਪਿੰਡ ਵਾਸੀ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੀਆਂ ਦੁਰਘਟਨਾਵਾਂ ਸੰਬੰਧੀ ਈ.ਓ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 4 ਵਿਅਕਤੀ ਕਾਬੂ
Ad Position 24