19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਮਨੋਰੰਜਕ ਖੇਡਾਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 01-11-2025
ਜੈਤੋ, 31 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ | ਇਸ 'ਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮਨੋਰੰਜਕ ਖੇਡਾਂ ਦਾ ਸਭ ਤੋਂ ਮਹੱਤਵਪੂਰਨ ਉਦੇਸ਼ 'ਮਨੋਰੰਜਨ ਅਤੇ ਅਨੰਦ ਲਈ ਖੇਡਣਾ ਹੈ' | ਇਸ ਮੁਕਾਬਲੇ ਨੂੰ ਲੈ ਕੇ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਦੌਰਾਨ ਨਰਸਰੀ ਦੇ ਬੱਚੇ ਨੇ ਗੇਂਦ ਨੂੰ ਚੁੱਕੋ ਤੇ ਭੱਜੋ, ਐਲ.ਕੇ.ਜੀ ਦੇ ਬੱਚਿਆਂ ਨੇ ਬੈਗ ਚੁੱਕ ਕੇ ਭੱਜਣਾ ਅਤੇ ਯੂ.ਕੇ.ਜੀ ਦੇ ਬੱਚਿਆਂ ਨੇ ਚੇਅਰ ਦੌੜ, ਪਹਿਲੀ ਜਮਾਤ ਦੇ ਬੱਚਿਆਂ ਨੇ ਓਬਸਟੈਕਲ ਦੌੜ ਅਤੇ ਕੋਨ ਦੌੜ, ਦੂਜੀ ਜਮਾਤ ਦੇ ਬੱਚਿਆਂ ਨੇ ਰੱਸਾਕੱਸੀ ਅਤੇ ਸਪਿ੍ੰਟ ਦੌੜ ਮੁਕਾਬਲਿਆਂ ਵਿਚ ਭਾਗ ਲਿਆ | ਵਿਦਿਆਰਥੀਆਂ ਨੇ ਇਸ ਦਿਨ ਨੂੰ ਮਸਤੀ ਅਤੇ ਰÏਣਕ ਨਾਲ ਮਨਾਇਆ | ਸਕੂਲ ਦੀ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਨੰਨੇ-ਮੁੰਨ੍ਹੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ 'ਚ ਅਹਿਮ ਰੋਲ ਹੈ | ਖੇਡਾਂ ਬੱਚਿਆਂ ਦੇ ਜੀਵਨ ਵਿਚ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ | ਖੇਡਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ | ਉਨ੍ਹਾਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਵੀ ਖੇਡਾਂ 'ਚ ਭਾਗ ਲੈਣ ਲੀ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡੋਡ ਵਿਖੇ ਐਮੀਨੈਂਟ ਐਕਸਪਰਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
Ad Position 24