19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ

Ad Position 21
No active advertisement
ਅਜੀਤ ਡੈਸਕ 01-11-2025
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ ਅਧੀਨ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਦੀਆਂ ਲੰਬੀ ਪੁਲਿਸ ਸੇਵਾ ਦੌਰਾਨ ਦਿੱਤੀਆਂ ਸ਼ਾਨਦਾਰ ਯੋਗਦਾਨ ਅਤੇ ਨਿਸ਼ਕਾਮ ਸੇਵਾਵਾਂ ਨੂੰ ਯਾਦਗਾਰ ਬਣਾਉਂਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਸੇਵਾ ਮੁਕਤ ਹੋਣ ਵਾਲੇ ਕੁੱਲ 7 ਕਰਮਚਾਰੀਆਂ 'ਚ ਥਾਣੇਦਾਰ ਮੁਖਵਿੰਦਰ ਸਿੰਘ, ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ, ਸਹਾਇਕ ਥਾਣੇਦਾਰ ਅਮਰਜੀਤ ਸਿੰਘ, ਸਹਾਇਕ ਥਾਣੇਦਾਰ ਕਾਬਲ ਸਿੰਘ, ਸਹਾਇਕ ਥਾਣੇਦਾਰ ਇਕਬਾਲ ਸਿੰਘ, ਸਹਾਇਕ ਥਾਣੇਦਾਰ ਅਜੈਬ ਸਿੰਘ ਅਤੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸ਼ਾਮਿਲ ਸਨ | ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਨੇ ਆਪਣੇ ਭਾਵਪੂਰਣ ਸੰਬੋਧਨ ਵਿਚ ਕਿਹਾ ਕਿ ਉਹ ਪੁਲਿਸ ਸੇਵਾ ਦੌਰਾਨ ਪ੍ਰਾਪਤ ਹੋਏ ਕੀਮਤੀ ਤਜਰਬਿਆਂ, ਚੁਣੌਤੀਆਂ ਅਤੇ ਸਫਲਤਾਵਾਂ ਨੂੰ ਸਦੀਵ ਯਾਦ ਰੱਖਣਗੇ | ਉਨ੍ਹਾਂ ਐਸ.ਐਸ.ਪੀ ਡਾ. ਪ੍ਰਗਿਆ ਜੈਨ ਅਤੇ ਸਮੂਹ ਪੁਲਿਸ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਸੇਵਾ ਨੂੰ ਸਨਮਾਨਿਤ ਕਰਦੇ ਹੋਏ ਇਹ ਸਮਾਰੋਹ ਕਰਵਾਇਆ | ਅੰਤ ਵਿਚ ਰਾਜੇਸ਼ ਕੁਮਾਰ ਡੀ.ਐਸ.ਪੀ (ਸਥਾਨਕ) ਅਤੇ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਨੇ ਸੇਵਾ-ਮੁਕਤ ਹੋ ਰਹੇ ਕਰਮਚਾਰੀਆਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤੇ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਅੰਤ ਵਿਚ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਵਿਦਾਈ ਦੇ ਸਮੇਂ ਪੁਲਿਸ ਅਧਿਕਾਰੀਆਂ ਅਤੇ ਸਹਿਯੋਗੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਯਾਦਗਾਰ ਪਲ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ 2 ਵਿਦਿਆਰਥੀਆਂ ਦੀ ਰਾਸ਼ਟਰੀ ਪੱਧਰ ਲਈ ਚੋਣ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਡੋਡ ਵਿਖੇ ਐਮੀਨੈਂਟ ਐਕਸਪਰਟ ਪ੍ਰੋਗਰਾਮ ਕਰਵਾਇਆ
Ad Position 24