ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਣ ਕੀਤਾ ਹੈ | ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਨੇ ਦੱਸਿਆ ਕਿ ਵਿਦਿਆਰਥਣ ਪਵਨਪ੍ਰੀਤ ਕੌਰ 69ਵੀਂ ਅਥਲੈਟਿਕਸ ਚੈਂਪੀਅਨ 'ਚ ਉੱਚੀ ਛਾਲ ਮੁਕਾਬਲੇ 'ਚ 1.36 ਮੀਟਰ ਉੱਚਾਈ ਪਾਰ ਕਰਕੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਚੁਣੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਦਿਆਰਥੀ ਅਨਿਕੇਤ ਤਿਵਾੜੀ ਨੇ ਜਲੰਧਰ ਵਿਚ ਹੋਈਆਂ ਰਾਜ ਪੱਧਰੀ ਤਾਈਕਵਾਂਡੋ ਸਕੂਲ ਖੇਡਾਂ 'ਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਤਿਵਾੜੀ ਨੂੰ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਵੀ ਚੁਣਿਆ ਗਿਆ ਹੈ | ਸਕੱਤਰ ਪੰਕਜ ਨੇ ਦੋਵਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਵਨਪ੍ਰੀਤ ਕੌਰ ਅਤੇ ਅਨਿਕੇਤ ਵਰਗੇ ਵਿਦਿਆਰਥੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ | ਇਸ ਮੌਕੇ ਮਾਊਾਟ ਲਿਟਰਾ ਪਰਿਵਾਰ ਨੇ ਵਿਦਿਆਰਥੀਆਂ ਪਵਨਪ੍ਰੀਤ ਕੌਰ ਅਤੇ ਅਨਿਕੇਤ ਤਿਵਾੜੀ ਨੂੰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ 'ਚ ਹੋਰ ਵੀ ਵੱਡੀ ਸਫ਼ਲਤਾ ਦੀ ਕਾਮਨਾ ਕੀਤੀ | ਡੀ.ਪੀ.ਈ. ਮਨਦੀਪ ਕੁਮਾਰ ਨੂੰ ਵੀ ਦਿਲੋਂ ਵਧਾਈਆਂ ਦਿੱਤੀਆਂ |