19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਥਾਣਾ ਪੁਲਿਸ ਜੈਤੋ ਨੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-11-2025
ਜੈਤੋ, 31 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਰਾਸ਼ਟਰੀ ਏਕਤਾ ਦਿਵਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਏ.ਐਸ.ਆਈ ਗੁਰਮੁੱਖ ਸਿੰਘ, ਏ.ਐਸ.ਆਈ ਜਸਵੰਤ ਸਿੰਘ ਥਾਣਾ ਜੈਤੋ ਸਬ ਡਵੀਜਨ ਸਾਂਝ ਕੇਂਦਰ ਜੈਤੋ ਦੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਅਰਸ਼ਦੀਪ ਕੌਰ, ਮਹਿਲਾ ਮਿੱਤਰ ਭੁਪਿੰਦਰ ਕੌਰ, ਕਿਰਨਦੀਪ ਕੌਰ ਵਲੋਂ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ, ਭਾਈਚਾਰਕ ਸਦਭਾਵਨਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਮੁਕਾਬਲਿਆਂ 'ਚ ਵਿਦਿਆਰਥੀਆਂ ਨੇ 'ਏਕਤਾ ਵਿਚ ਸ਼ਕਤੀ', 'ਵਿਭਿੰਨਤਾ ਵਿਚ ਏਕਤਾ' ਅਤੇ 'ਮੇਰਾ ਦੇਸ਼, ਮੇਰਾ ਗੌਰਵ' ਵਰਗੇ ਵਿਸ਼ਿਆਂ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਬੱਚਿਆਂ ਦੁਆਰਾ ਬਣਾਏ ਚਿੱਤਰਾਂ ਰਾਹੀਂ ਭਾਰਤ ਦੀ ਸੰਸਕਿ੍ਤਿਕ ਵਿਭਿੰਨਤਾ, ਸਮਰਸਤਾ ਅਤੇ ਏਕਤਾ ਦਾ ਸੁੰਦਰ ਪ੍ਰਤੀਕ ਦਰਸਾਇਆ | ਜਿਸ 'ਚ ਵਿਦਿਆਰਥਣ ਗੁਰਸਿਮਰਨ ਕੌਰ ਪਹਿਲਾ, ਹਰਮਨਪ੍ਰੀਤ ਕੌਰ ਸਿੱਧੂ ਦੂਜਾ, ਅਦਿੱਤੀ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਡਰਾਇੰਗ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ, ਡੀ.ਪੀ ਅਧਿਆਪਕ ਅਰਸ਼ਨੂਰ ਮੁਹੰਮਦ, ਡਰਾਇੰਗ ਅਧਿਆਪਕ ਰਾਜਬੀਰ ਕੌਰ, ਗੁਰਪ੍ਰੀਤ ਕੌਰ ਬਰਾੜ ਅਤੇ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ | ਪਿ੍ੰਸੀਪਲ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿਚ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਵੀ ਮਜ਼ਬੂਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਸਬਾ ਬਰਗਾੜੀ ਵਿਖੇ ਪੁਲੀ ਬਣਨ ਦਾ ਕੰਮ ਮੁੜ ਤੋਂ ਸ਼ੁਰੂ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ 2 ਵਿਦਿਆਰਥੀਆਂ ਦੀ ਰਾਸ਼ਟਰੀ ਪੱਧਰ ਲਈ ਚੋਣ
Ad Position 24