03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 02-11-2025
ਫ਼ਰੀਦਕੋਟ, 1 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਸੱਤਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਭਾਲ ਸੰਬੰਧੀ ਪਿੰਡ ਪਿੱਪਲੀ ਤੋਂ ਪਿੰਡ ਅਰਾਈਆਂਵਾਲਾ ਨੂੰ ਜਾ ਰਹੇ ਸਨ ਕਿ ਪਿੰਡ ਅਰਾਈਆਂਵਾਲਾ ਦੀ ਹੱਦ ਵਿਚ ਬਸੰਤ ਸਿੰਘ ਉਰਫ਼ ਲੱਡੂ ਪੁੱਤਰ ਇਕਬਾਲ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 56 ਖੁੱਲੀਆਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਘੰਟਾ ਘਰ ਚੌਕ 'ਚ ਬੈਂਡ ਸ਼ੋਅ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਕਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ
Ad Position 24
No active advertisement