ਗਿੱਦੜਬਾਹਾ, 1 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਦੇ ਸੰਬੰਧ ਵਿਚ ਇਲਾਕੇ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਗਿੱਦੜਬਾਹਾ ਤੋਂ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਹੈ | ਬੀਤੀ ਰਾਤ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਵਲੋਂ ਗਿਆਰਸ ਤੇ ਸ੍ਰੀ ਸ਼ਿਆਮ ਜਨਮ ਉਤਸਵ ਦੇ ਸੰਬੰਧ ਵਿਚ ਇਕ ਬੱਸ ਖਾਟੂ ਸ਼ਿਆਮ ਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸ਼ਿਆਮ ਸੇਵਾ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਉਕਤ ਬੱਸ ਨੂੰ ਗਿੱਦੜਬਾਹਾ ਤੋਂ ਸਾਧਨਾ ਗਰਗ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਬੱਸ ਵਿਚ ਲਗਪਗ 59 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਅਤੇ ਸ਼ਰਧਾਲੂਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਸੰਸਥਾ ਵਲੋਂ ਕੀਤਾ ਗਿਆ ਹੈ | ਉਕਤ ਬੱਸ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨ ਕਰਵਾਉਂਦੀ ਹੋਈ ਵਾਪਸੀ ਸਮੇਂ ਇੱਛਾ ਪੂਰਨ ਮੰਦਰ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਗਿੱਦੜਬਾਹਾ ਵਾਪਸ ਪਹੁੰਚੇਗੀ | ਇਸ ਮੌਕੇ ਰਜਿੰਦਰ ਸਿੰਗਲਾ, ਧਰਮਪਾਲ ਸਿੰਘ ਰਿੰਕੂ ਢੱਲਾ, ਹੈਪੀ ਸ਼ਰਮਾ, ਹਨੀ ਮੋਂਗਾ, ਰਾਹੁਲ ਮੰਗਲਾ, ਬਾਂਕਾ ਲਾਲ, ਰਿੰਕੂ ਅਤੇ ਨਵੀਨ ਗਰਗ ਆਦਿ ਹਾਜ਼ਰ ਸਨ |