03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ

Ad Position 21
No active advertisement
ਅਜੀਤ ਡੈਸਕ 02-11-2025
ਗਿੱਦੜਬਾਹਾ, 1 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਦੀ ਅਗਵਾਈ ਵਿਚ ਅੱਜ ਸ਼ਹਿਰ ਵਾਸੀਆਂ ਨੂੰ ਡੇਂਗੂ ਤੇ ਮਲੇਰੀਆ ਸੰਬੰਧੀ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ | ਪ੍ਰਧਾਨ ਨਰਿੰਦਰ ਕੁਮਾਰ ਬਿੰਟਾ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੇ ਮਲੇਰੀਆ ਦੇ ਮਰੀਜ਼ਾਂ ਵਿਚ ਚਿੰਤਾਜਨਕ ਵਾਧੇ ਨੂੰ ਦੇਖਦਿਆਂ ਸ਼ਹਿਰ ਵਿਚ ਆਮ ਲੋਕਾਂ ਨੂੰ ੂ ਜਾਗਰੂਕ ਕਰਨ ਤੋਂ ਇਲਾਵਾ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਹੱਲਾ ਠਾਕਰ ਦਾਸ ਵਿਚ ਘਰ-ਘਰ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਘਰਾਂ ਦੇ ਬਾਹਰ ਤੇ ਘਰ ਅੰਦਰ ਫ਼ਾਲਤੂ ਪਾਣੀ ਖੜ੍ਹਾ ਨਹੀਂ ਰਹਿਣ ਦਿੱਤਾ ਜਾਣਾ ਚਾਹੀਦਾ | ਜੇਕਰ ਮਾਮੂਲੀ ਬੁਖ਼ਾਰ ਹੋ ਜਾਵੇ ਤਾਂ ਸਰਕਾਰੀ ਹਸਪਤਾਲ ਵਿਚ ਇਸ ਦਾ ਟੈੱਸਟ ਜ਼ਰੂਰ ਕਰਾਵਇਆ ਜਾਵੇ ਅਤੇ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ | ਜੇਕਰ ਡੇਂਗੂ ਜਾਂ ਮਲੇਰੀਆ ਦੇ ਮਰੀਜ਼ ਦਾ ਪਤਾ ਲੱਗ ਜਾਂਦਾ ਹੈ ਤਾਂ ਉਸ ਦਾ ਜਲਦੀ ਮਾਹਿਰ ਡਾਕਟਰ ਪਾਸੋਂ ਇਲਾਜ ਕਰਵਾਇਆ ਜਾਵੇ | ਇਸ ਦੌਰਾਨ ਘਰਾਂ ਦੇ ਅੰਦਰ ਤੇ ਬਾਹਰ ਗਲੀਆਂ, ਨਾਲੀਆਂ ਵਿਚ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ | ਇਸ ਮੌਕੇ ਸੈਨੇਟਰੀ ਇੰਸਪੈਕਟਰ ਕਰਨ ਕੁਮਾਰ, ਸਿਹਤ ਵਿਭਾਗ ਦੀ ਟੀਮ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨਵੀਂ ਦਾਣਾ ਮੰਡੀ ਮਲੋਟ ਵਿਖੇ ਝੋਨੇ ਦੀ ਤੁਲਾਈ ਦੇ ਮਾਮਲੇ ਸੰਬੰਧੀ ਮੀਟਿੰਗ ਕੀਤੀ ਅਗਲੀ ਖ਼ਬਰ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ
Ad Position 24
No active advertisement