ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸੰਜੀਵ ਜੋਸ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਅਗਵਾਈ ਹੇਠ 13 ਦਸੰਬਰ 2025 ਨੂੰ ਕੌਮੀ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਲਗਾਈ ਜਾਵੇਗੀ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 'ਝਗੜੇ ਮੁਕਾਓ ਅਤੇ ਪਿਆਰ ਵਧਾਓ' ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿਚ ਸ਼ਿਕਾਇਤਾਂ/ਪਟੀਸ਼ਨਾਂ, ਐਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਨੇ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 13 ਦਸੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |