ਜੈਤੋ, 1 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਜੀਨੀਅਸ ਸਕੂਲ ਜੈਤੋ ਦੀ 8ਵੀਂ ਜਮਾਤ ਦੀ ਵਿਦਿਆਰਥਣ ਮਨਜੱਸਵੀਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਅੰਡਰ-14 ਉਮਰ ਵਰਗ 'ਚ ਰਾਜ ਪੱਧਰੀ ਮੁਕਾਬਲੇ ਵਿਚ ਸੋਨ ਦਾ ਤਗਮਾ ਜਿੱਤ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਹ ਮੁਕਾਬਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਵਿਖੇ ਕਰਵਾਇਆ ਗਿਆ ਸੀ | ਮੁਕਾਬਲੇ ਵਿਚ 22 ਜ਼ਿਲਿ੍ਹਆਂ ਨੇ ਹਿੱਸਾ ਲਿਆ | ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਜੀਨੀਅਸ ਸਕੂਲ ਦੀ ਵਿਦਿਆਰਥਣ ਨੇ ਸੋਨ ਤਗਮਾ ਜਿੱਤਿਆ ਹੈ | ਸਕੂਲ ਦੀ ਖੇਡ ਅਧਿਆਪਕਾ ਜਸਪ੍ਰੀਤ ਕੌਰ ਨੇ ਮਨਜੱਸਵੀਰ ਕੌਰ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਪ੍ਰਾਪਤੀ 'ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਸੀ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਪਵਨ ਗੋਇਲ, ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਸਾਲਸੀ ਬੋਰਡ ਦੇ ਚੇਅਰਮੈਨ ਪੁਰਸ਼ੋਤਮ ਸਿੰਗਲਾ, ਕਮੇਟੀ ਮੈਂਬਰਾਂ, ਪਿ੍ੰਸੀਪਲ ਗਗਨਦੀਪ ਕੌਰ ਬਰਾੜ ਅਤੇ ਅੰਕੁਰ ਮਿੱਤਲ ਦੀ ਹਾਜ਼ਰੀ ਵਿਚ ਮਨਜੱਸਵੀਰ ਕੌਰ ਨੂੰ 2100 ਰੁਪਏ ਦਾ ਨਗਦ ਇਨਾਮ ਦਿੱਤਾ ਗਿਆ ਅਤੇ ਪੂਰੇ ਸਕੂਲ ਵਿਚ ਮਠਿਆਈ ਵੰਡੀ ਗਈ ਅਤੇ ਸਕੂਲ ਪਰਿਵਾਰ ਨੇ ਮਨਜੱਸਵੀਰ ਕÏਰ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਸ਼ੁਭ ਮÏਕੇ ਮਨਜੱਸਵੀਰ ਕÏਰ ਦੇ ਮਾਪੇ ਆਦਿ ਮੌਜੂਦ ਸਨ |