05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਖੇਡਾਂ 'ਚ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਜੇਤੂ

Ad Position 21
No active advertisement
ਅਜੀਤ ਡੈਸਕ 02-11-2025
ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)-ਜਲੰਧਰ ਵਿਖੇ ਹੋਈਆਂ ਸਕੂਲੀ ਰਾਜ ਪੱਧਰੀ ਖੇਡਾਂ 'ਚ ਕੁਰਾਸ਼ ਦੇ ਮੁਕਾਬਲਿਆਂ 'ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਅੰਡਰ-17 ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਪੱਧਰ ਦੀਆਂ ਖੇਡਾਂ 'ਚ ਪੰਜਾਬ 'ਚੋਂ ਕੁਰਾਸ਼ ਦੇ ਮੁਕਾਬਲੇ 'ਚ ਨੌਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਪੁੱਤਰੀ ਅੰਗਰੇਜ਼ ਸਿੰਘ (36 ਕਿਲੋ) ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਅਰੂਸ਼ੀ ਪੁੱਤਰੀ ਹਰਜੀਤ ਸਿੰਘ (44 ਕਿਲੋ) ਨੇ ਉਮਰ ਵਰਗ-17 'ਚ ਭਾਗ ਲਿਆ ਅਤੇ ਰਾਜ 'ਚੋਂ ਤੀਜਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਤਗਮਾ ਜਿੱਤਿਆ | ਉਨ੍ਹਾਂ ਸਕੂਲ ਦੇ ਪਿ੍ੰਸੀਪਲ, ਸਟਾਫ਼, ਕੋਚ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥਣਾਂ ਅਤੇ ਕੋਚ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਅਤੇ ਕੋਚ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥਣਾਂ ਅਤੇ ਕੋਚ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ | ਇਸ ਮੌਕੇ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ ਕੋਚ, ਰਾਜਪ੍ਰੀਤ ਸਿੰਘ ਕੋਚ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਵਿਦਿਆਰਥਣ ਮਨਜੱਸਵੀਰ ਕੌਰ ਨੇ ਰਾਜ ਪੱਧਰੀ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ
Ad Position 24
No active advertisement