05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣਗੇ-ਵਿਧਾਇਕ

Ad Position 21
No active advertisement
ਅਜੀਤ ਡੈਸਕ 02-11-2025
ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੰਮਿ੍ਤ-2.0 ਪ੍ਰਾਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸੀਵਰੇਜ਼ ਅਤੇ ਵਾਟਰ ਸਪਲਾਈ ਦੇ ਪੁਰਾਣੇ ਸਿਸਟਮ ਵਿਚ ਸੁਧਾਰ ਕਰਨ ਅਤੇ ਨਵੇਂ ਏਰੀਏ ਵਿਚ ਸੀਵਰੇਜ਼ ਤੇ ਵਾਟਰ ਸਪਲਾਈ ਦੀ ਪਾਈਪ ਪਾਉਣ ਲਈ 138.83 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 2 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਤੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਉਣਗੇ | ਉਹ ਅੱਜ ਸਟੇਡੀਅਮ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵਾਸਤੇ ਇੱਥੇ ਪਹੁੰਚੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ਼ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਦੁੱਖ ਸਾਂਝਾ
Ad Position 24
No active advertisement