05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਗਿੱਦੜਬਾਹਾ, 1 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਿ੍ਸ਼ਟਾਚਾਰ ਜਾਗਰੂਕਤਾ ਹਫ਼ਤਾ ਮਨਾਉਂਦੇ ਹੋਏ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਇੰਚਾਰਜ ਵਿਜੀਲੈਂਸ ਡੀ.ਐੱਸ.ਪੀ. ਅਮਨਦੀਪ ਸਿੰਘ ਮਾਨ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ ਦਾ ਕਾਲਜ ਪਹੁੰਚਣ 'ਤੇ ਐੱਨ.ਸੀ.ਸੀ. ਵਿਭਾਗ ਵਲੋਂ ਸਵਾਗਤ ਕੀਤਾ ਗਿਆ | ਸੈਮੀਨਾਰ ਵਿਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਮ ਆਦਮੀ ਨੂੰ ਪਹਿਲ ਕਰਨੀ ਪਵੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਕਰਵਾਉਣ ਲਈ ਉਸ ਦੇ ਨਾਲ 'ਸੁਵਿਧਾ ਫ਼ੀਸ' ਦੇਣ ਨਾਲ ਭਿ੍ਸ਼ਟਾਚਾਰ ਨੂੰ ਬਲ ਮਿਲਦਾ ਹੈ | ਉਨ੍ਹਾਂ ਭਿ੍ਸ਼ਟਾਚਾਰ ਤੇ ਰਿਸ਼ਵਤ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਦਾ ਸੁਨੇਹਾ ਦਿੱਤਾ | ਇਸ ਮੌਕੇ ਪਿ੍ੰ. ਰਾਜੇਸ਼ ਮਹਾਜਨ, ਅੰਜਲੀ ਤੇ ਜਸਵਿੰਦਰ ਬਾਘਲਾ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਜੀਲੈਂਸ ਸਬ ਇੰਸਪੈਕਟਰ ਇਕਬਾਲ ਸਿੰਘ, ਮੁਨਸ਼ੀ ਗੁਰਤੇਜ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਦਾ ਕਲਾ ਉਤਸਵ ਤੇ ਕਲਾਸੀਕਲ ਸੰਗੀਤ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣਗੇ-ਵਿਧਾਇਕ
Ad Position 24
No active advertisement