05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਸਮੇਸ਼ ਸਕੂਲ ਬਾਦਲ 'ਚ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਮੰਡੀ ਕਿੱਲਿਆਂਵਾਲੀ, 1 ਨਵੰਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਭਾਵ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਸੰਗਤਾਂ ਨੇ ਸੇਵਾ ਭਾਵ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਆਧਾਰਿਤ ਸ਼ਬਦ ਕੀਰਤਨ, ਕਵਿਤਾ ਪਾਠ, ਭਾਸ਼ਣ ਅਤੇ ਕਵੀਸ਼ਰੀ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸਮੂਹ ਸੰਗਤਾਂ ਨੇ ਨਾਮ-ਸਿਮਰਨ ਵਿਚ ਹਿੱਸਾ ਲਿਆ | ਪਿ੍ੰਸੀਪਲ ਰਿਤੂ ਨੰਦਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਐੱਸ.ਡੀ. ਸਕੂਲ ਦਾ ਨੈਸ਼ਨਲ ਸਾਇੰਸ ਪ੍ਰਾਜੈਕਟ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement