ਮਲੋਟ, 1 ਨਵੰਬਰ (ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਇਲਾਕੇ ਦੇ ਪ੍ਰਸਿੱਧ ਡਾ. ਵਿਕਾਸ ਕੁਮਾਰ ਬਾਂਸਲ (ਐੱਮ.ਐੱਸ. ਜਨਰਲ ਸਰਜਨ) ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਰਮਿਤੀ ਗੁਪਤਾ (ਐੱਮ.ਡੀ. ਗਾਇਨੀਕੋਲੋਜਿਸਟ) ਵਲੋਂ ਸ਼ਿਰਕਤ ਕੀਤੀ ਗਈ | ਡਾਕਟਰਾਂ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਕੀਮਤੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਸਹੀ ਖ਼ੁਰਾਕ, ਸਫ਼ਾਈ ਤੇ ਨਿਯਮਿਤ ਚੈੱਕਅਪ ਦੀ ਮਹੱਤਤਾ 'ਤੇ ਰੌਸ਼ਨੀ ਪਾਈ | ਕੈਂਪ ਦੀ ਸਮਾਪਤੀ 'ਤੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਡਾਕਟਰਾਂ ਦਾ ਧੰਨਵਾਦ ਕਰਦੇ ਹੋਏ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |