05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਕਾਕਾ ਬਰਾੜ ਨੇ ਵੱਖ-ਵੱਖ ਪਿੰਡਾਂ 'ਚ ਪੰਚਾਇਤ ਘਰਾਂ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 02-11-2025
ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਅੱਜ ਪਿੰਡ ਥਾਂਦੇਵਾਲਾ ਤੇ ਉਦੇਕਰਨ ਵਿਖੇ ਆਮ ਲੋਕਾਂ ਦੀ ਸਹੂਲਤ ਲਈ 50 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੰਚਾਇਤ ਘਰਾਂ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਦੌਰਾਨ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਚਾਇਤ ਘਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਸੌਖ ਹੋਵੇਗੀ ਅਤੇ ਪੰਚਾਇਤਾਂ ਨੂੰ ਵੀ ਆਪਣੇ ਕੰਮ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ | ਇਸ ਮੌਕੇ ਪਿੰਡ ਉਦੇਕਰਨ ਦੇ ਸਰਪੰਚ ਸੁਖਚਰਨ ਸਿੰਘ ਨਿੱਕਾ ਅਤੇ ਪਿੰਡ ਥਾਂਦੇਵਾਲਾ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਰਕਾਰ ਜਿੱਥੇ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਵਿਚ ਲੱਗੀ ਹੋਈ ਹੈ, ਉੱਥੇ ਵਿਧਾਇਕ ਕਾਕਾ ਬਰਾੜ ਵਲੋਂ ਵਿਕਾਸ ਕਾਰਜਾਂ ਦੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਨਗਰ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੋਨਾ, ਗੁਲਬਾਗ ਸਿੰਘ ਸੋਨਾ, ਗੁਰਦੀਪ ਸਿੰਘ ਮੈਂਬਰ, ਅੰਮਿ੍ਤਪਾਲ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਰਾਜੂ ਮੈਂਬਰ, ਹਰਪਿੰਦਰ ਮੈਂਬਰ, ਹਰਜਿੰਦਰ ਸਿੰਘ ਮੈਂਬਰ, ਸੁਖਦੀਪ ਸਿੰਘ ਮੈਂਬਰ, ਰਾਜਵਿੰਦਰ ਸਿੰਘ ਮੈਂਬਰ, ਰੋਸ਼ਨ ਲਾਲ ਮੈਂਬਰ, ਜੀਵਨ ਮੈਂਬਰ, ਕਾਲੀ ਮੈਂਬਰ, ਜਸਪਾਲ ਧਾਲੀਵਾਲ, ਮੈਂਬਰ ਅਮਰੀਕ ਸਿੰਘ, ਤੇਜ ਸਿੰਘ, ਗੰਗਾ ਰਾਮ, ਗੁਰਕਰਨ ਸਿੰਘ, ਅੰਮਿ੍ਤਪਾਲ ਸਿੰਘ, ਗੋਸ਼ਾ ਬਰਾੜ, ਅਮਨਦੀਪ ਬਰਾੜ, ਕਾਲਾ ਸਿੰਘ, ਜੱਟਾ ਸਿੰਘ, ਮੈਂਬਰ ਰਜਿੰਦਰ ਸ਼ਰਮਾ, ਮਹਿਮਾ ਸਿੰਘ, ਗੁਰਤੇਜ ਸਿੰਘ, ਵੀਰਪਾਲ ਕੌਰ, ਜਸਪ੍ਰੀਤ ਕੌਰ, ਲਾਭ ਸਿੰਘ, ਅਰਦਾਸ ਕੌਰ, ਮਨੀ ਬਰਾੜ, ਜੋਤ ਬਰਾੜ, ਸੁੱਖਾ ਬਰਾੜ, ਦੀਪਇੰਦਰ ਸਿੰਘ, ਜਥੇਦਾਰ ਗੁਰਚਰਨ ਸਿੰਘ, ਬਲਜਿੰਦਰ ਸਿੰਘ ਪੱਪੂ, ਮੋਹਰ ਸਿੰਘ ਆਦਿ ਤੋਂ ਇਲਾਵਾ ਪੰਚਾਇਤੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ 'ਚ ਗੁੰਡਾ ਟੈਕਸ ਨਹੀਂ ਚੱਲਣ ਦਿਆਂਗੇ-ਕਿਸਾਨ ਆਗੂ ਅਗਲੀ ਖ਼ਬਰ ਮਨਦੀਪ ਸਿੰਘ ਮਨੀ ਭੰਗਚੜ੍ਹੀ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24
No active advertisement