06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਅਜੀਤਵਾਲ, 1 ਨਵੰਬਰ (ਹਰਦੇਵ ਸਿੰਘ ਮਾਨ)-ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਦਿਵਸ ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ ਪੁਲਿਸ ਸਟਾਫ ਥਾਣਾ ਮਹਿਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਲੋਂ ਸਾਂਝੇ ਤੌਰ 'ਤੇ ਕਰਵਾਇਆ ਗਿਆ ਅਤੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ | ਇਸ ਦੌਰਾਨ ਮੰਚ ਦੀ ਅਗਵਾਈ ਕਰਦਿਆਂ ਤਰਨਜੀਤ ਸਿੰਘ ਅਟਵਾਲ ਨੇ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਇਕ ਕਰਨ ਲਈ 562 ਤੋਂ ਘਟਾ ਕੇ 26 ਪ੍ਰਸ਼ਾਸਨ ਇਕਾਈਆਂ ਤੱਕ ਪਹੁੰਚਾ ਕੇ ਮਿਸਾਲ ਪੈਦਾ ਕੀਤੀ | ਉਨ੍ਹਾਂ ਦੀ ਪ੍ਰਤਿਭਾਸ਼ਾਲੀ ਸ਼ਖਸੀਅਤ ਨੂੰ ਸਮਰਪਿਤ ਸਟੈਚੂ ਆਫ ਯੂਨਿਟੀ ਬਣਾਇਆ ਗਿਆ ਜੋ ਹੁਣ ਤੱਕ ਦੀ ਸਭ ਤੋਂ ਉੱਚੀ ਮੂਰਤੀ ਹੈ | ਮੈਡਮ ਨਵਪ੍ਰੀਤ ਕੌਰ ਨੇ ਕਿਹਾ ਕਿ ਏਕਤਾ ਵਿਚ ਬਹੁਤ ਤਾਕਤ ਹੈ ਜਿਸ ਨਾਲ ਅਸੀਂ ਬਹੁਤ ਕੁਝ ਪ੍ਰਾਪਤ ਕਰ ਸਕਦੇ ਹਾਂ | ਪੁਲਿਸ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਹਕੀਕਤ ਸਿੰਘ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਕਾਰਜਾਂ ਬਾਰੇ ਦੱਸਣ ਦੇ ਨਾਲ-ਨਾਲ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਸਮਾਜ ਵਿਚ ਕਾਨੂੰਨ ਦੇ ਨਿਯਮਾਂ ਸੰਬੰਧੀ ਜਾਗਰੂਕਤਾ ਲਈ ਯੋਗਦਾਨ ਪਾਉਂਦੇ ਰਹਿਣ ਲਈ ਪੇ੍ਰਰਨਾ ਦਿੱਤੀ | ਮੈਡਮ ਰਮਨਪ੍ਰੀਤ ਕੌਰ ਨੇ ਥਾਣਾ ਮਹਿਣਾ ਦੇ ਸਟਾਫ ਦਾ ਧੰਨਵਾਦ ਕੀਤਾ | ਪਿ੍ੰਸੀਪਲ ਵੀਰਪਾਲ ਕੌਰ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਬੂਟੇ ਲਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਥਾਣਾ ਮਹਿਣਾ ਤੋਂ ਮੁੱਖ ਮੁਨਸ਼ੀ ਸੰਦੀਪ ਕੁਮਾਰ, ਹੌਲਦਾਰ ਸੁਖਦੀਪ ਸਿੰਘ, ਮੈਡਮ ਕਰਮਜੀਤ ਕੌਰ ਸਮੇਤ ਥਾਣਾ ਸਾਂਝ ਕੇਂਦਰ ਮਹਿਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਤੋਂ ਅਰਵਿੰਦਰ ਸਿੰਘ, ਲੈਕਚਰਾਰ ਤਜਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਨਿਸ਼ਾਨ ਕਲਸ਼ ਸ਼ੋਭਾ ਯਾਤਰਾ ਕੱਢੀ ਗਈ ਅਗਲੀ ਖ਼ਬਰ ਇਕ ਕਿੱਲੋ ਅਫੀਮ ਸਮੇਤ ਇਕ ਵਿਅਕਤੀ ਕਾਬੂ
Ad Position 24
No active advertisement