ਨਿਹਾਲ ਸਿੰਘ ਵਾਲਾ, 2 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਦੀਦਾਰ ਸਿੰਘ ਵਾਲਾ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਢਾਡੀ ਦੀਵਾਨ ਸਜਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਪੰਜਾਂ ਬਾਣੀਆਂ ਦਾ ਪਾਠ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਪਰਮਜੀਤ ਸਿੰਘ ਪ੍ਰੇਮੀ, ਭਾਈ ਹਰਭਜਨ ਸਿੰਘ ਭੱਟੀ ਬਿਲਾਸਪੁਰ ਵਾਲੇ, ਭਾਈ ਭੁਪਿੰਦਰ ਸਿੰਘ ਭੋਡੀਪੁਰਾ, ਸਾਰੰਗੀ ਮਾਸਟਰ ਰਛਪਾਲ ਸਿੰਘ ਰਣੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਅਜਿਹੇ ਧਾਰਮਿਕ ਸਮਾਗਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਉਣੇ ਚਾਹੀਦੇ ਹਨ ਤੇ ਸਮੁੱਚੀ ਮਨੁੱਖਤਾ ਦਾ ਭਲਾ ਮੰਗਣਾ ਚਾਹੀਦਾ ਹੈ | ਅੰਤ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਪ੍ਰਸਿੱਧ ਢਾਡੀ ਗਿਆਨੀ ਪਰਮਜੀਤ ਸਿੰਘ ਪ੍ਰੇਮੀ, ਭਾਈ ਹਰਭਜਨ ਸਿੰਘ ਭੱਟੀ ਬਿਲਾਸਪੁਰ ਵਾਲੇ, ਭਾਈ ਭੁਪਿੰਦਰ ਸਿੰਘ ਭੋਡੀਪੁਰਾ, ਸਾਰੰਗੀ ਮਾਸਟਰ ਰਛਪਾਲ ਸਿੰਘ ਰਣੀਆ, ਪਾਠੀ ਸਿੰਘਾ, ਰਾਗੀ ਸਿੰਘਾਂ ਤੇ ਸਮੂਹ ਸੇਵਾਦਾਰਾਂ ਨੂੰ ਸਿਰਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਰੁਪਿੰਦਰ ਸਿੰਘ, ਹਰਚੰਦ ਸਿੰਘ, ਸਰਬਣ ਸਿੰਘ, ਮਹਿੰਦਰ ਸਿੰਘ, ਸਤਿਨਾਮ ਸਿੰਘ, ਦਵਿੰਦਰ ਸਿੰਘ, ਸਮੂਹ ਗ੍ਰਾਮ ਪੰਚਾਇਤ ਦੀਦਾਰ ਸਿੰਘ ਵਾਲਾ ਹਾਜ਼ਰ ਸੀ |