14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਪੋ ਸੰਪ੍ਰਦਾਇ ਵਲੋਂ ਨਗਰ ਕੀਰਤਨ 5 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਨਿਹਾਲ ਸਿੰਘ ਵਾਲਾ, 2 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਵਲੋਂ ਚਲਾਈ ਹੋਈ ਮਰਯਾਦਾ ਤੇ ਸੁਆਮੀ ਸੰਤ ਜੋਰਾ ਸਿੰਘ ਲੋਪੋ ਵਾਲਿਆਂ ਦੇ ਅਸ਼ੀਰਵਾਦ ਸਦਕਾ ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁੱਖ ਸੇਵਾਦਾਰ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਪਿੰਡ ਲੋਪੋ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਨਵੰਬਰ ਦਿਨ ਬੁੱਧਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਭਗੀਰਥ ਸਿੰਘ ਗਿੱਲ ਲੋਪੋ ਨੇ ਦੱਸਿਆ ਕਿ 5 ਨਵੰਬਰ ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੰਤ ਆਸ਼ਰਮ ਲੋਪੋ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਰਵਾਨਾ ਹੋਵੇਗਾ ਜੋ ਕਿ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਚਾਰ ਵੱਖ-ਵੱਖ ਪੜਾਵਾਂ 'ਤੇ ਵਿਸ਼ਰਾਮ ਕਰੇਗਾ ਤੇ ਇਸ ਮੌਕੇ ਦਰਬਾਰ ਸੰਪ੍ਰਦਾਇ ਦੇ ਹਜ਼ੂਰੀ ਕਵੀਸ਼ਰੀ ਜਥੇ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸਰਵਣ ਕਰਵਾਉਣਗੇ ਤੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲੇ ਗੁਰਬਾਣੀ ਸ਼ਬਦਾਂ ਦੀ ਕਥਾ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸਾਰੀ ਪਰਿਕਰਮਾ ਦੌਰਾਨ ਸੰਗਤਾਂ ਵਲੋਂ ਹੀ ਮੋਢਿਆਂ 'ਤੇ ਚੁੱਕਣ ਦੀ ਸੇਵਾ ਨਿਭਾਈ ਜਾਵੇਗੀ ਤੇ ਸ਼ਾਮ ਨੂੰ ਸਮਾਪਤੀ ਸੰਤ ਆਸ਼ਰਮ ਲੋਪੋ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਲੋਂ ਬਲਵਿੰਦਰ ਸਿੰਘ ਸੰਘਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦੀਵਾਨ ਸਜਾਇਆ
Ad Position 24