14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕੋਟ ਈਸੇ ਖਾਂ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਤੇ ਉਸ ਕੋਲ ਇਕ ਮੋਟਰਸਾਈਕਲ ਤੇ ਇਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ | ਜਾਣਕਾਰੀ ਮੁਤਾਬਿਕ ਜਦ ਡੀ.ਐਸ.ਪੀ. ਧਰਮਕੋਟ ਰਾਜੇਸ਼ ਠਾਕਰ ਦੀ ਅਗਵਾਈ ਵਿਚ ਜਦ ਸਹਾਇਕ ਥਾਣੇਦਾਰ ਰਘਵਿੰਦਰ ਪ੍ਰਸਾਦ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਜਦ ਉਹ ਚੀਮਾ ਰੋਡ ਟੀ ਪੁਆਇੰਟ ਨਸੀਰਪੁਰ ਜਾਨੀਆਂ ਕੋਟ ਈਸੇ ਖਾਂ ਪੁੱਜੇ ਤਾਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਸ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਨਿੱਕਾ ਪੁੱਤਰ ਜਗਦੀਸ਼ ਸਿੰਘ ਵਾਸੀ ਨਸੀਰਪੁਰ ਜਾਨੀਆਂ ਵਜੋਂ ਹੋਈ ਤੇ ਉਸ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਸਬੰਧੀ ਡੀ.ਐਸ.ਪੀ. ਧਰਮਕੋਟ ਰਾਜੇਸ਼ ਠਾਕਰ ਨੇ ਦੱਸਿਆ ਕਿ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਡਾਕਟਰ ਮਥੁਰਾ ਦਾਸ ਸਰਕਾਰੀ ਹਸਪਤਾਲ ਨੂੰ ਪ੍ਰਾਈਵੇਟ ਹੱਥਾਂ 'ਚ ਨਾ ਦਿੱਤਾ ਜਾਵੇ-ਐਡਵੋਕੇਟ ਵਿਜੇ ਧੀਰ ਅਗਲੀ ਖ਼ਬਰ ਸਾਹਿਤ ਸਭਾ ਨੇ ਮਾਤਾ ਅਮਰਜੀਤ ਕੌਰ ਜੈਤੋ ਨੂੰ ਸ੍ਰੀ ਸੁਰਿੰਦਰ ਨਾਥ ਯਾਦਗਾਰੀ ਸਾਹਿਤਕ ਸਨਮਾਨ ਨਾਲ ਕੀਤਾ ਸਨਮਾਨਿਤ
Ad Position 24