29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡੇਂਗੂ ਦੇ ਵਧਦੇ ਪ੍ਰਭਾਵ ਪ੍ਰਤੀ ਸਪੀਕਰ ਸੰਧਵਾਂ ਵਲੋਂ ਕੋਟਕਪੂਰਾ 'ਚ ਫੋਗਿੰਗ ਤੇਜ਼ ਕਰਨ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 04-11-2025
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸ਼ਹਿਰ 'ਚ ਡੇਂਗੂ ਦੇ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਿਊਾਸਪਲ ਕੌਂਸਲ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਫੋਗਿੰਗ ਕਾਰਜ ਨੂੰ ਤੇਜ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ 'ਚ ਨਿਰੰਤਰ ਫੋਗਿੰਗ ਕੀਤੀ ਜਾਵੇ ਤੇ ਇਸ ਦੀ ਦਿਨ-ਪ੍ਰਤੀ-ਦਿਨ ਰਿਪੋਰਟ ਤਿਆਰ ਕਰਕੇ ਸਬੰਧਿਤ ਵਿਭਾਗਾਂ ਨੂੰ ਭੇਜੀ ਜਾਵੇ, ਤਾਂ ਜੋ ਕਿਸੇ ਵੀ ਇਲਾਕੇ ਵਿਚ ਮੱਛਰਾਂ ਤੇ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਸਪੀਕਰ ਸੰਧਵਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖ਼ਾਲੀ ਛੱਡੇ ਹੋਏ ਪਲਾਟਾਂ, ਨਿਕਾਸੀ ਵਾਲੀਆਂ ਨਲੀਆਂ ਤੇ ਖ਼ਾਲੀ ਪਏ ਭਾਂਡਿਆਂ ਦੀ ਜਾਂਚ ਨਿਯਮਿਤ ਤੌਰ 'ਤੇ ਕੀਤੀ ਜਾਵੇ | ਜਿੱਥੇ ਵੀ ਪਾਣੀ ਇਕੱਠਾ ਹੋ ਰਿਹਾ ਹੈ, ਉਥੇ ਤੁਰੰਤ ਸਫ਼ਾਈ ਤੇ ਸਪਰੇਅ ਕੀਤੀ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ 'ਚ ਪਾਣੀ ਵਾਲੇ ਬਰਤਨ, ਗਮਲੇ ਜਾਂ ਕੁੂਲਰਾਂ ਦਾ ਪਾਣੀ ਨਿਯਮਿਤ ਤੌਰ 'ਤੇ ਬਦਲਣ ਤੇ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀਆਂ ਦੀ ਵਰਤੋਂ ਕਰਨ | ਸਪੀਕਰ ਸੰਧਵਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੇਂਗੂ ਜਾਗਰੂਕਤਾ ਮੁਹਿੰਮਾਂ ਨੂੰ ਵੀ ਤੇਜ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਨੂੰ ਵਾਰ-ਵਾਰ ਅਦਾਲਤ ਜਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ-ਹਾਈ ਕੋਰਟ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24