29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ 8 ਨੂੰ ਜਨਰਲ ਕੌਂਸਲ ਕਰ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-11-2025
ਧਰਮਕੋਟ, 3 ਨਵੰਬਰ (ਪਰਮਜੀਤ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਜ਼ਿਲ੍ਹਾ ਪ੍ਰਧਾਨ ਜੱਜਪਾਲ ਸਿੰਘ ਬਾਜੇ ਕੇ, ਜਨਰਲ ਸਕੱਤਰ ਸੁਖਜਿੰਦਰ ਮੋਗਾ, ਵਿੱਤ ਸਕੱਤਰ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਜਨਤਕ ਸਿੱਖਿਆ ਨੂੰ ਤਬਾਹ ਕਰਨ ਦੇ ਕੰਢੇ ਕਰ ਦਿੱਤਾ ਹੈ | ਇਸ ਤੋਂ ਇਲਾਵਾ ਇਹ ਸਰਕਾਰ ਮੁਲਾਜ਼ਮ ਵਿਰੋਧੀ ਸਾਬਤ ਹੋਈ ਹੈ | ਅਧਿਆਪਕਾਂ ਦੀਆਂ ਮੁੱਖ ਮੰਗਾਂ ਸਿੱਖਿਆ ਨੀਤੀ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਸਿੱਖਿਆ ਦਾ ਨਿੱਜੀਕਰਨ ਤੇ ਵਪਾਰੀਕਰਨ ਤੁਰੰਤ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 16 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਕੇਂਦਰੀ ਸਕੇਲ ਲਾਗੂ ਕਰਕੇ ਤਨਖ਼ਾਹ ਘੱਟ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ, 2011 ਵਿਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕੀਤੀ ਜਾਵੇ, ਸੋਧ ਦੇ ਨਾਂਅ 'ਤੇ ਬੰਦ ਕੀਤੇ ਪੇਂਡੂ ਭੱਤੇ ਤੇ ਸਮੁੱਚੇ ਭੱਤੇ ਬਹਾਲ ਕੀਤੇ ਜਾਣ | ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਜਲੰਧਰ ਵਿਖੇ ਜਨਰਲ ਕੌਂਸਲ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਜਨਰਲ ਕੌਂਸਲ ਵਿਚ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨ ਤੇ ਸਕੱਤਰ ਤੇ ਜ਼ਿਲਿ੍ਹਆਂ ਦੇ ਸੀਨੀਅਰ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਗੁਰਮੀਤ ਸਿੰਘ ਮੋਗਾ, ਮਨਪ੍ਰੀਤ ਕਾਲੀਏ ਵਾਲਾ, ਗੁਰਵਿੰਦਰ ਮਹਿਲ, ਸੁਖਜਿੰਦਰ ਜੋਸ਼ਨ, ਪਿ੍ਤਪਾਲ ਖੁਖਰਾਣਾ, ਕਰਮਵੀਰ ਦਾਤਾ, ਸਿਮਰਨਜੀਤ ਸਿੰਘ ਮੋਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਕੇਂਦਰ ਸਰਕਾਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ-ਚੇਅਰਮੈਨ ਬਰਿੰਦਰ ਮਧੇ...
Ad Position 24