ਫ਼ਰੀਦਕੋਟ, 3 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮਚਾਕੀ ਮੱਲ ਸਿੰਘ ਰੋਡ 'ਤੇ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮਾਂ ਸਮੇਤ ਕੋਟਕਪੂਰਾ ਰੋਡ 'ਤੇ ਮੌਜੂਦ ਸਨ ਤਾਂ ਮੁਖਬਰ ਵਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਰੁਪਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਅਮਨਿੰਦਰ ਸਿੰਘ ਉਰਫ਼ ਅਮਨ ਪੁੱਤਰ ਬਖਸ਼ੀਸ਼ ਸਿੰਘ ਵਾਸੀਆਨ ਫ਼ਰੀਦਕੋਟ ਜੋ ਕਿ ਕਥਿਤ ਤੌਰ 'ਤੇ ਨਸ਼ਾ ਕਰਨ ਦੇ ਆਦੀ ਹਨ ਤੇ ਹੁਣ ਵੀ ਮੱਚਾਕੀ ਮੱਲ ਸਿੰਘ ਰੋਡ 'ਤੇ ਨੇੜੇ ਪੁੱਲ ਨਹਿਰਾਂ, ਫ਼ਰੀਦਕੋਟ ਵਿਖੇ ਨਸ਼ਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਤੇ ਨਸ਼ਾ ਕਰਨ ਲਈ ਵਰਤੀ ਜਾਣ ਵਾਲੀ ਸਮਗਰੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |