26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ਼ਹੀਦੀ ਨਗਰ ਕੀਰਤਨ ਦਾ ਸੰਗਤ ਵਲੋਂ ਥਾਂ-ਥਾਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 04-11-2025
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੀ ਪਾਵਨ ਧਰਤੀ ਤੋਂ ਹੁੰਦਾ ਹੋਇਆ ਜ਼ਿਲ੍ਹਾ ਫ਼ਰੀਦਕੋਟ 'ਚ ਪਿੰਡ ਖਾਰਾ ਵਿਖੇ ਦਾਖ਼ਲ ਹੋਇਆ | ਇਸ ਮੌਕੇ ਸ਼ਰਧਾਲੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਕਾ ਲੰਗਰ ਵੀ ਲਗਾਇਆ ਗਿਆ | ਵਾੜਾਦਰਾਕਾ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਇਹ ਨਗਰ ਕੀਰਤਨ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਪੁੱਜਿਆ, ਜਿੱਥੇ ਕਿ ਸ਼ਹਿਰ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ 'ਚ ਕੀਰਤਨ ਦੇ ਨਾਲ ਚੱਲ ਰਹੇ ਸੇਵਾਦਾਰਾਂ, ਧਾਰਮਿਕ ਸ਼ਖ਼ਸੀਅਤਾਂ ਤੇ ਸਹਿਯੋਗੀਆਂ ਦਾ ਸਿਰੋਪਾਓ ਪਹਿਨਾ ਕੇ ਸਨਮਾਨ ਕੀਤਾ ਗਿਆ | ਪੰਜ ਪਿਆਰਿਆਂ ਦੀ ਅਗਵਾਈ 'ਚ ਚੱਲ ਰਹੇ ਇਸ ਨਗਰ ਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਈ | ਸੰਗਤ ਨੇ ਫੁੱਲਾਂ ਨਾਲ ਸਜਾਈ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਅਤੇ ਗੁਰੂ ਸਾਹਿਬ ਦੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ | ਇਸ ਮੌਕੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, 'ਆਪ' ਦੇ ਸੀਨੀਅਰ ਆਗੂ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਸੀਨੀਅਰ ਆਗੂ ਦਵਿੰਦਰ ਸਿੰਘ ਬਰਾੜ ਖਾਰਾ, ਬਾਬਾ ਕੁਲਵੰਤ ਸਿੰਘ ਜੀ, ਸੰਤ ਰਿਸ਼ੀ ਰਾਮ ਜੀ, ਸੇਵਾ ਮੁਕਤ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ, ਦਲਜਿੰਦਰ ਸਿੰਘ ਸੰਧੂ, ਗੁਰਦੀਪ ਸਿੰਘ, ਮਿੱਕੀ ਗੋਇਲ ਬਲਜੀਤ ਸਿੰਘ ਖੀਵਾ, ਸਮਸ਼ੇਰ ਸਿੰਘ ਜਲਾਲੇਆਣਾ, ਕੁਲਵਿੰਦਰ ਸਿੰਘ ਹਰੀਏ ਵਾਲਾ, ਕੌਰ ਸਿੰਘ ਸੇਖੋਂ ਮਚਾਕੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਰੋਸ ਮਾਰਚ 7 ਨੂੰ
Ad Position 24