ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਹਰਮਹਿੰਦਰ ਪਾਲ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਦੇਸ਼ ਭਗਤ ਗਰੁੱਪ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਤੇ ਦੇਸ਼ ਭਗਤ ਗਲੋਬਲ ਸਕੂਲ ਦੇ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਲਈ ਮੈਡੀਕੇਅਰ ਹਸਪਤਾਲ ਦੇ ਸਹਿਯੋਗ ਨਾਲ ਮਾਪੇ-ਅਧਿਆਪਕ ਮਿਲਣੀ ਮੌਕੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਸਿਹਤ ਕੈਂਪ ਇਕ ਤਜ਼ਰਬੇਕਾਰ ਤੇ ਪ੍ਰਸਿੱਧ ਬਾਲ ਮਾਹਰ ਡਾ. ਲਵਪ੍ਰੀਤ ਸਿੰਘ (ਐੱਮ.ਡੀ. ਪੀਡੀਆਟਿ੍ਕਸ) ਦੀ ਨਿਗਰਾਨੀ ਹੇਠ ਲਗਾਇਆ ਗਿਆ | ਕੈਂਪ ਵਿਚ ਟੀਮ ਵਲੋਂ ਬੱਚਿਆਂ ਦੀ ਜਨਰਲ ਸਿਹਤ ਦੀ ਜਾਂਚ ਕੀਤੀ ਗਈ | ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਜ਼ਰੂਰੀ ਜਾਣਕਾਰੀ ਵੀ ਦਿੱਤੀ ਗਈ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਦੀ ਤੰਦਰੁਸਤੀ ਨੂੰ ਇਕ ਸੰਪੂਰਨ ਸਿਹਤ ਮੁਲਾਂਕਣ ਦੁਆਰਾ ਯਕੀਨੀ ਬਣਾਉਣਾ ਤੇ ਸਿਹਤਮੰਦ ਆਦਤਾਂ ਪ੍ਰਤੀ ਜਾਗਰੂਕਤਾ ਨੂੰ ਉਤਸਾਹਿਤ ਕਰਨਾ ਹੈ | ਉਨ੍ਹਾਂ ਮੈਡੀਕੇਅਰ ਹਸਪਤਾਲ ਦੇ ਸੰਚਾਲਕ ਡਾਕਟਰ ਸੰਜੇ ਮਜੂਮਦਾਰ, ਉਨ੍ਹਾਂ ਦੇ ਸਪੁੱਤਰ ਸਿੱਧਾਰਥ ਮਜੂਮਦਾਰ, ਬਾਲ ਮਾਹਰ ਡਾ. ਲਵਪ੍ਰੀਤ ਸਿੰਘ (ਐੱਮ.ਡੀ. ਪੀਡੀਆਟਿ੍ਕਸ) ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਅੱਜ-ਕੱਲ੍ਹ ਦੇ ਬੱਚਿਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ | ਸੁਪਰਡੈਂਟ ਦੇਸ਼ ਭਗਤ ਕੈਂਪਸ ਤੇ ਮੀਡੀਆ ਕੋਆਰਡੀਨੇਟਰ ਮੇਜਰ ਚੰਦ ਨੇ ਕਿਹਾ ਕਿ ਭਵਿੱਖ ਵਿਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ |