26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-11-2025
ਗਿੱਦੜਬਾਹਾ, 3 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਗਿੱਦੜਬਾਹਾ ਸ਼ਹਿਰ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ ਹਨ | ਸਵੇਰ ਵੇਲੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂਘਰ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੇ ਅੱਗੇ ਸ਼ਹਿਰ ਦੇ ਸਾਰੇ ਸਕੂਲਾਂ ਦੇ ਬੱਚੇ ਸੁੰਦਰ ਵਰਦੀਆਂ ਪਹਿਨ ਕੇ ਕਤਾਰਾਂ ਵਿਚ ਚੱਲਦਿਆਂ ਨਗਰ ਕੀਰਤਨ ਦੀ ਸ਼ੋਭਾ ਵਿਚ ਵਾਧਾ ਕਰ ਰਹੇ ਸਨ | ਨੰਨੇ੍ਹ ਬੱਚਿਆਂ ਵਲੋਂ ਮਨਮੋਹਕ ਆਵਾਜ਼ ਵਿਚ ਕੀਰਤਨ ਕੀਤਾ ਗਿਆ | ਗੱਤਕਾ ਪਾਰਟੀਆਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ 'ਤੇ ਸਵਾਗਤੀ ਗੇਟ ਸਜਾਏ ਗਏ | ਇਸ ਮੌਕੇ ਡਾ. ਭੁਪਿੰਦਰਪਾਲ ਸਿੰਘ ਬੇਦੀ, ਡਾ. ਰਾਜਿੰਦਰ ਸਿੰਘ ਪੁਰਬਾ, ਡਾ. ਭੁਪਿੰਦਰ ਸਿੰਘ ਤੇ ਹਰਦੀਪ ਸਿੰਘ ਦੇਦ ਪ੍ਰਧਾਨ ਬੇਸਹਾਰਾ ਨੰਦੀ ਗਊਸ਼ਾਲਾ ਵਲੋਂ ਨਗਰ ਕੀਰਤਨ ਵਿਚ ਸਹਿਯੋਗ ਕਰਨ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ 5 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾ ਰਹੇ ਹਨ ਤੇ ਉਨ੍ਹਾਂ ਇਸ ਪਵਿੱਤਰ ਦਿਹਾੜੇ 'ਤੇ ਹਰ ਵਰਗ ਨੂੰ ਗੁਰਦੁਆਰਾ ਸਾਹਿਬ ਵਿਚ ਹਾਜ਼ਰੀ ਲਗਾਉਣ ਲਈ ਬੇਨਤੀ ਕੀਤੀ ਗਈ | ਇਸ ਮੌਕੇ ਬਲਵੀਰ ਸਿੰਘ ਪ੍ਰਧਾਨ, ਠਾਣਾ ਸਿੰਘ, ਅਮਰੀਕ ਸਿੰਘ ਬੇਦੀ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸਿੰਘ, ਹਰਪਾਲ ਸਿੰਘ ਬੱਲੂਆਣਾ, ਹਰਪਾਲ ਸਿੰਘ, ਗੁਰਮੀਤ ਸਿੰਘ, ਵਿਜੇ ਸਿੰਘ, ਲਖਵੀਰ ਸਿੰਘ, ਵਜਿੰਦਰ ਜੀਤ ਸਿੰਘ, ਸੁਖਮੰਦਰ ਸਿੰਘ ਦੇਦ, ਹਰਮੰਦਰ ਸਿੰਘ ਮੱਕੜ, ਲਖਵੀਰ ਸਿੰਘ ਵਾਲੀਆ, ਕਰਨਵੀਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਵੰਸ਼ਦੀਪ ਸਿੰਘ, ਗਗਨਦੀਪ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ
Ad Position 24