ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਧੱੜਲੇਦਾਰ ਆਗੂ, ਸ਼ੋ੍ਰਮਣੀ ਕਮੇਟੀ ਮੈਂਬਰ ਤੇ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਮੌਜੂਦਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ ਦੇ ਦੂਜੀ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਣਾਏ ਜਾਣ 'ਤੇ ਅਕਾਲੀ ਹਲਕਿਆਂ 'ਚ ਸਵਾਗਤ ਕੀਤਾ ਗਿਆ ਹੈ | ਜਥੇ ਮੰਡਵਾਲਾ ਸਰਕਾਰੀ ਬਿ੍ਜਿੰਦਰਾ ਕਾਲਜ ਤੋਂ ਗਰੈਜੂਏਟ ਹਨ | ਪਿਛਲੀਆਂ ਤਿੰਨ ਪੀੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਚਲੇ ਆ ਰਹੇ ਹਨ | ਉਹ ਪਿੰਡ ਮੰਡ ਵਾਲਾ ਦੇ ਚਾਰ ਵਾਰ ਸਰਪੰਚ ਰਹੇ | ਇਨ੍ਹਾਂ 'ਚੋਂ ਤਿੰਨ ਵਾਰ ਸਰਬਸੰਮਤੀ ਨਾਲ ਚੁਣੇ ਗਏ | ਸ: ਮੰਡਵਾਲਾ ਦੀ ਧਰਮ ਪਤਨੀ ਜਸਵੀਰ ਕੌਰ ਮੰਡਵਾਲਾ ਸਾਲ 2004 ਤੋਂ 2011 ਤੱਕ ਸ਼ੋ੍ਰਮਣੀ ਕਮੇਟੀ ਮੈਂਬਰ ਰਹੇ | 2011 ਤੋਂ ਲੈ ਕੇ ਹੁਣ ਤੱਕ ਸ਼ੇਰ ਸਿੰਘ ਮੰਡ ਵਾਲਾ ਮੌਜੂਦਾ ਮੈਂਬਰ ਚਲੇ ਆ ਰਹੇ ਹਨ | ਉਹ ਤਿੰਨ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਅੰਤਿ੍ਮ ਕਮੇਟੀ ਮੈਂਬਰ ਰਹੇ ਤੇ ਜ਼ਿਲ੍ਹਾ ਬਲਾਕ ਸੰਮਤੀ ਦੇ ਮੈਂਬਰ ਵੀ ਰਹੇ | ਮੰਡ ਵਾਲਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਤਿ ਨਜ਼ਦੀਕੀਆਂ ਵਿਚੋਂ ਇਕ ਹਨ ਤੇ ਪਾਰਟੀ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਦੇ ਆ ਰਹੇ ਹਨ | ਉਨ੍ਹਾਂ ਦੀ ਨਿਯੁਕਤੀ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਕੌਰ ਭੋਲੂਵਾਲਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਸੂਬਾ ਸਿੰਘ ਬਾਦਲ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ, ਗੁਰਚੇਤ ਸਿੰਘ ਢਿਲੋਂ, ਸਤੀਸ਼ ਗਰੋਵਰ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਨਾਹਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸੰਧੂ ਸਰਕਲ ਪ੍ਰਧਾਨ, ਪਰਮਜੀਤ ਸਿੰਘ ਝੋਟੀਵਾਲਾ, ਰਵਿੰਦਰ ਸਿੰਘ ਬਬਲ ਜਟਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸੁਖਵਿੰਦਰ ਸਿੰਘ ਕੋਟਸੁਖੀਆ ਸਾਬਕਾ ਜ਼ਿਲ੍ਹਾ ਪ੍ਰਧਾਨ, ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ, ਮੈਂਗਲ ਸਿੰਘ ਢਿਲਵਾਂ ਸਾਬਕਾ ਬਲਾਕ ਸੰਮਤੀ ਮੈਂਬਰ, ਹਰਿੰਦਰ ਸਿੰਘ ਕਾਲਾ, ਸਰਬਜੋਤ ਸਿੰਘ ਸਾਹਨੀ ਨੇ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ | ਸ਼ੇਰ ਸਿੰਘ ਮੰਡ ਵਾਲਾ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੋ ਉਨ੍ਹਾਂ ਨੂੰ ਸੇਵਾਵਾਂ ਨੂੰ ਦਿੱਤੀਆਂ ਗਈਆਂ ਹਨ, ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ |