05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਦਿਆਰਥੀਆਂ ਨੇ ਗੁਰਦੁਆਰਾ ਜੰਡ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮ 'ਚ ਸ਼ਮੂਲੀਅਤ ਕੀਤੀ

Ad Position 21
No active advertisement
ਅਜੀਤ ਡੈਸਕ 05-11-2025
ਸਾਦਿਕ, 4 ਨਵੰਬਰ (ਗੁਰਭੇਜ ਸਿੰਘ ਚੌਹਾਨ)-ਨੇੜਲੇ ਪਿੰਡ ਘੁੱਦੂਵਾਲਾ ਵਿਖੇ ਬ੍ਰਹਮਲੀਨ ਪਰਮ ਸੰਤ ਬਾਬਾ ਰਾਮ ਸਿੰਘ ਜੀ (ਗਿਆਰ੍ਹਵੀਂ ਵਾਲੇ) ਦੌਧਰ ਵਾਲਿਆਂ ਦੁਆਰਾ ਸਥਾਪਤ ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਲੋਂ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਜੰਡ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ੁਰੂ ਕੀਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਸਮਾਗਮ 'ਚ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਤੇ ਕਵੀਸ਼ਰੀ ਵੀ ਪੇਸ਼ ਕੀਤੀ ਗਈ | ਇਸ ਮੌਕੇ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰਾ ਵਲੋਂ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਲੋਂ ਆਏ ਹੋਏ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨਾਲ ਕਾਲਜ ਦੇ ਪ੍ਰੋ: ਗਗਨਦੀਪ ਕੌਰ, ਪ੍ਰੋ: ਰਾਜਪੀਤ ਕੌਰ, ਪ੍ਰੋ: ਰਾਜਪੀਤ ਕੌਰ, ਪ੍ਰੋ: ਹਰਜੀਤ ਕੌਰ ਅਤੇ ਪ੍ਰੋ: ਰੂਪਨੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24
No active advertisement