ਜੈਤੋ, 4 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ 'ਚ ਸੁੰਦਰ ਸ਼ਬਦ ਕੀਰਤਨ ਪੇਸ਼ ਕੀਤਾ | ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰੇਰਣਾਦਾਇਕ ਵਿਚਾਰਾਂ 'ਤੇ ਆਧਾਰਿਤ ਕਵਿਤਾਵਾਂ ਤੇ ਸੰਵਾਦ ਪੇਸ਼ ਕੀਤੇ | ਸਮਾਗਮ ਦੇ ਅੰਤ 'ਚ ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਿਆਰ, ਸੱਚ, ਸੇਵਾ ਤੇ ਏਕਤਾ ਦਾ ਸੰਦੇਸ਼ ਦਿੱਤਾ ਸੀ | ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਮਲ 'ਚ ਲਿਆਉਣਾ ਚਾਹੀਦਾ ਹੈ |