29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

Ad Position 21
No active advertisement
ਅਜੀਤ ਡੈਸਕ 22-11-2025
ਕੋਟਕਪੂਰਾ, 21 ਨਵੰਬਰ (ਮੇਘਰਾਜ)-ਬੀਤੇ ਦਿਨ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸ ਤੇ ਸੰਗੀਤ ਵਿਭਾਗ ਵਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ 'ਚ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਤੇ ਵਾਇਸ ਪਿ੍ੰਸੀਪਲ ਪ੍ਰੋ. ਸਤਨਾਮ ਸਿੰਘ ਹਾਜ਼ਰ ਸਨ¢ ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਦੇ ਡਿਪਟੀ ਡਾਇਰੈਕਟਰ ਅਵੀਨਿੰਦਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਚਾਰ ਸਾਂਝੇ ਕਰਦੇ ਹੋਏ ਉਨ੍ਹਾਂ ਦੇ ਵਿਚਾਰਾਂ ਦਾ ਅੱਜ ਦੇ ਯੁੱਗ 'ਚ ਮਹੱਤਵ ਦੱਸਿਆ | ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ, ਸ਼ਬਦ ਗਾਇਨ ਮੁਕਾਬਲਿਆਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਤਿਹਾਸ ਵਿਭਾਗ ਦੇ ਡਾ. ਮਨਦੀਪ ਕੌਰ, ਪ੍ਰੋ. ਹਰਨੀਤ ਕੌਰ, ਪ੍ਰੋ. ਰਣਜੀਤ ਸਿੰਘ, ਸੰਗੀਤ ਵਿਭਾਗ ਪ੍ਰੋ. ਪਿੱਪਲ ਸਿੰਘ, ਡਾ. ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ 'ਚ ਇਕ ਘਰ 'ਤੇ ਨਾਜਾਇਜ਼ ਉਸਾਰੀ ਕਾਰਨ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ ਅਗਲੀ ਖ਼ਬਰ ਗੁਰਤੇਜ ਸਿੰਘ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਜੋਂ ਅਹੁਦਾ ਸੰਭਾਲਿਆ <br/>
Ad Position 24