ਗਿੱਦੜਬਾਹਾ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਹੋਏ ਕੁਸ਼ਤੀ ਮੁਕਾਬਲਿਆਂ 'ਚ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਦਿੰਦਿਆਂ ਜਸਵਿੰਦਰ ਬਾਘਲਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਕੁਸ਼ਤੀ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿਚ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ | ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਦਿਆਰਥੀ ਯਾਦਵਿੰਦਰ ਸਿੰਘ ਤੇ ਕਿ੍ਸ਼ਨ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਰਾਜੇਸ਼ ਮਹਾਜਨ ਨੇ ਕਿਹਾ ਕਿ ਉਨ੍ਹਾਂ ਵਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਤੇ ਹੋਰ ਸੱਭਿਆਚਾਰਕ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਤਿਆਰ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪ੍ਰੋ. ਬਲਕਰਨ ਸਿੰਘ, ਜਸਵਿੰਦਰ ਬਾਘਲਾ, ਅੰਜਲੀ, ਰੋਮਨ ਕੁਮਾਰ ਅਤੇ ਰਿੰਕੂ ਆਦੀਵਾਲ ਹਾਜ਼ਰ ਸਨ |