ਫ਼ਰੀਦਕੋਟ, 22 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ 23 ਨਵੰਬਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਫ਼ਰੀਦਕੋਟ ਜ਼ਿਲ੍ਹੇ ਦਾ ਖ਼ੂਨਦਾਨ ਕੈਂਪ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਅÏਲਖ ਦਬੜੀਖ਼ਾਨਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੇ ਸਮੂਹ ਡੈਲੀਗੇਟਸ ਨੂੰ ਅਪੀਲ ਕੀਤੀ ਕਿ ਵੁਹ ਵੱਧ ਤੋਂ ਵੱਧ ਖ਼ੂਨਦਾਨੀ ਲੈ ਕੇ ਆਉਣ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਕੀਤੀ ਗਈ ਡੈਲੀਗੇਟਸ ਮੀਟਿੰਗ ਵਿਚ ਸ: ਦਬੜੀਖਾਨਾ ਅਤੇ ਸ: ਭੋਲੂਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਬੇਮਿਸਾਲ ਕੁਰਬਾਨੀ ਦੇ ਕੇ ਦੁਨੀਆ ਨੂੰ ਇਨਸਾਫ਼, ਸਹਿਣਸ਼ੀਲਤਾ ਅਤੇ ਮਨੁੱਖਤਾ ਦਾ ਰਸਤਾ ਦਿਖਾਇਆ ਹੈ | ਇਸ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਹ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਮੀਟਿੰਗ ਵਿਚ ਸੁਖਵੀਰ ਸਿੰਘ ਸਮਰਾ, ਜਗਜੀਵਨ ਸਿੰਘ ਸੰਧੂ ਸਾਬਕਾ ਸਰਪੰਚ ਹਰਦਲਿਆਣਾ, ਗਗਨਦੀਪ ਸਿੰਘ ਅਰਾਈਆਂਵਾਲਾ, ਗੁਰਮੇਲ ਸਿੰਘ ਨੰਬਰਦਾਰ, ਗੁਰਦੇਵ ਸਿੰਘ ਟਹਿਣਾ ਜ਼ਿਲ੍ਹਾ ਮੀਤ ਪ੍ਰਧਾਨ, ਗੁਰਜੰਟ ਸਿੰਘ ਪਿੰਡ ਸਿਰਸੜੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਭਾਈ ਜਸਵੰਤ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡਵੋਕੇਟ ਜੋਗਿੰਦਰ ਸਿੰਘ ਬਰਾੜ ਜ਼ਿਲ੍ਹਾ ਲੀਗਲ ਸੈੱਲ, ਬੂਟਾ ਸਿੰਘ ਰੋਮਾਣਾ ਜ਼ਿਲ੍ਹਾ ਜਨਰਲ ਸਕੱਤਰ, ਪਿ੍ੰਸੀਪਲ ਸਾਧੂ ਸਿੰਘ ਰੋਮਾਣਾ, ਸੰਦੀਪ ਸਿੰਘ ਪਿੰਡ ਸਿਰਸੜੀ, ਪਿ੍ਤਪਾਲ ਸਿੰਘ ਕੋਹਲੀ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ, ਜਗਦੇਵ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਅਮਰੀਕ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਡਾ. ਸੁਖਵੀਰ ਸਿੰਘ ਗਿੱਲ ਜ਼ਿਲ੍ਹਾ ਜਨਰਲ ਸਕੱਤਰ, ਰਣਜੀਤ ਸਿੰਘ ਗੋਲੇਵਾਲਾ ਸਰਕਲ ਪ੍ਰਧਾਨ ਗੋਲੇਵਾਲਾ, ਜਸਪਾਲ ਸਿੰਘ ਬਰਾੜ ਖ਼ਜ਼ਾਨਚੀ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ, ਜਗਰੂਪ ਸਿੰਘ ਪਿੱਪਲੀ ਜ਼ਿਲ੍ਹਾ ਮੀਤ ਪ੍ਰਧਾਨ, ਰਜਿੰਦਰ ਸਿੰਘ ਬਰਾੜ ਜ਼ਿਲ੍ਹਾ ਮੀਤ ਪ੍ਰਧਾਨ, ਬਲਕਰਨ ਸਿੰਘ ਸਿਮਰੇਵਾਲਾ ਸਰਕਲ ਪ੍ਰਧਾਨ ਸਾਦਿਕ, ਡਾ. ਜਲੰਧਰ ਸਿੰਘ ਪਿੰਡ ਰੋੜੀਕਪੂਰਾ ਸਰਕਲ ਪ੍ਰਧਾਨ ਦਿਹਾਤੀ, ਸੁਖਚਰਨ ਸਿੰਘ ਸੁੱਚਾ ਸਰਕਲ ਪ੍ਰਧਾਨ ਕੋਟਕਪੂਰਾ ਅਤੇ ਜਗਜੀਤ ਸਿੰਘ ਸੈਕਟਰੀ ਆਦਿ ਹਾਜ਼ਰ ਹਨ |