17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ : ਢਿੱਲਵਾਂ

Ad Position 21
No active advertisement
ਅਜੀਤ ਡੈਸਕ 23-11-2025
ਬਾਜਾਖਾਨਾ, 22 ਨਵੰਬਰ (ਜਗਦੀਪ ਸਿੰਘ ਗਿੱਲ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ 'ਤੇ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਢਿੱਲਵਾਂ ਨੇ ਬਾਜਾਖਾਨਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵਿਚਾਰ ਵਟਾਂਦਰਾ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਗਈਆਂ ਝੂਠੀਆਂ ਗਾਰੰਟੀਆਂ ਤੋਂ ਅੱਕ ਚੁੱਕੇ ਹਨ ਜਿਸ ਕਰਕੇ ਆਮ ਲੋਕਾਂ ਅਤੇ ਔਰਤਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਖ਼ਤਮ ਹੋ ਚੁੱਕਾ ਹੈ | ਬੇਰੁਜ਼ਗਾਰ ਨੌਜਵਾਨਾਂ ਅਤੇ ਅਧਿਆਪਕਾਂ ਨਾਲ 2022 ਦੀਆਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਵਫ਼ਾ ਨਹੀਂ ਹੋਏ | ਜਿਸ ਦਾ ਖਮਿਆਜ਼ਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ | ਕਾਂਗਰਸ ਪਾਰਟੀ ਇਨ੍ਹਾਂ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਬਰ ਤਿਆਰ ਹੈ ਅਤੇ ਇਨ੍ਹਾਂ ਚੋਣਾਂ ਵਿਚ ਨੌਜਵਾਨ ਵਰਗ ਅਹਿਮ ਰੋਲ ਅਦਾ ਕਰੇਗਾ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਭਗਤ ਸਿੰਘ, ਸਾਬਕਾ ਸਰਪੰਚ ਲਛਮਨ ਸਿੰਘ ਬਰਾੜ, ਪ੍ਰੀਤਪਾਲ ਸਿੰਘ ਭਲੂਰੀਆ, ਐਡਵੋਕੇਟ ਸੁਖਵੰਤ ਸਿੰਘ ਜੁਗਨੂੰ ਬਰਾੜ, ਹਰਨੇਕ ਸਿੰਘ ਮੱਲ੍ਹਾਂ, ਭੁਪਿੰਦਰ ਸਿੰਘ ਸਾਬਕਾ ਸਰਪੰਚ ਕੋਠੇ ਹਰੀ ਸਿੰਘ, ਜਸਵਿੰਦਰ ਸਿੰਘ ਸਾਬਕਾ ਸਰਪੰਚ ਮੱਲ੍ਹਾ, ਰਾਮ ਸਿੰਘ ਬਰਾੜ, ਪਰਮਜੀਤ ਸਿੰਘ ਬਰਾੜ, ਜਗਤਾਰ ਸਿੰਘ ਕਾਲਾ ਬਰਾੜ, ਲਛਮਨ ਸਿੰਘ ਗਿੱਲ, ਹਰਬੰਸ ਸਿੰਘ ਬੰਸਾ ਚਹਿਲ, ਕਰਮਜੀਤ ਸਿੰਘ ਬਰਾੜ, ਲਖਵਿੰਦਰ ਸਿੰਘ, ਪਿੰਦਰ ਬਰਾੜ, ਸੋਨੂੰ ਸੇਢਾ ਸਿੰਘ ਵਾਲਾ, ਟਹਿਲ ਸਿੰਘ ਬਰਾੜ, ਜਗਜੀਤ ਸਿੰਘ ਝੱਖੜਵਾਲਾ, ਗੁਰਦੀਪ ਸਿੰਘ ਬਰਾੜ ਸਾਬਕਾ ਮੈਂਬਰ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁੱਟ-ਖੋਹ ਦੀ ਯੋਜਨਾ ਬਣਾਉਂਦੇ ਇਕ ਔਰਤ ਸਮੇਤ 6 ਗਿ੍ਫ਼ਤਾਰ ਅਗਲੀ ਖ਼ਬਰ ਦੂਜੀ ਵਾਰ ਜਨਰਲ ਸਕੱਤਰ ਬਣਾਏ ਜਾਣ 'ਤੇ ਜਥੇਦਾਰ ਮੰਡ ਦਾ ਵਿਸ਼ੇਸ਼ ਸਨਮਾਨ
Ad Position 24