18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੀਨੀਅਰ ਅਕਾਲੀ ਆਗੂ ਸੂਬਾ ਸਿੰਘ ਬਾਦਲ ਨੇ ਪੰਜਗਰਾੲੀਂ ਸਰਕਲ ਦੇ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 23-11-2025
ਪੰਜਗਰਾੲੀਂ ਕਲਾਂ, 22 ਨਵੰਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਵਲੋਂ ਪੰਜਗਰਾੲੀਂ ਕਲਾਂ ਸਰਕਲ ਦੇ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਨਾਲ਼ ਪੰਜਗਰਾੲੀਂ ਕਲਾਂ ਵਿਖੇ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ ਬਰਾੜ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੂਬਾ ਸਿੰਘ ਬਾਦਲ ਵਲੋਂ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਾਰਾ ਕੀਤਾ ਗਿਆ ਅਤੇ ਪਾਰਟੀ ਦੀਆਂ ਚੋਣਾਂ ਸਬੰਧੀ ਤਹਿ ਕੀਤੀ ਰਣਨੀਤੀ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਲੋਕਾਂ ਵਲੋਂ ਮਿਲੇ ਭਰਪੂਰ ਹੰੁਗਾਰੇ ਨਾਲ ਅਕਾਲੀ ਵਰਕਰਾਂ ਦੇ ਮਨੋਬਲ ਨੂੰ ਕਾਫ਼ੀ ਉਤਸ਼ਾਹ ਮਿਲਿਆ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਅਕਾਲੀ ਦਲ ਸ਼ਾਨਦਾਰ ਵਾਪਸੀ ਕਰੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ, ਸਾਬਕਾ ਸਰਪੰਚ ਦਲ ਸਿੰਘ ਬਰਾੜ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ, ਪੰਚ ਬਰਜਿੰਦਰ ਸਿੰਘ ਮ੍ਹਾਕਾ, ਸਾਬਕਾ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸਾਬਕਾ ਪ੍ਰਧਾਨ ਇਕਬਾਲ ਸਿੰਘ ਅਕਾਲੀ, ਸਾਬਕਾ ਸਰਕਲ ਪ੍ਰਧਾਨ ਸੁਖਪ੍ਰੀਤ ਸਿੰਘ ਬਰਾੜ, ਸਰਪੰਚ ਬਲਜੀਤ ਸਿੰਘ ਘਣੀਏ ਵਾਲਾ, ਸਾਬਕਾ ਪੰਚ ਚੜ੍ਹ ਸਿੰਘ ਸਰਾਂ, ਸਾਬਕਾ ਪੰਚ ਜਗਸੀਰ ਸਿੰਘ ਬਰਾੜ, ਮੰਦਰ ਸਿੰਘ ਸਰਪੰਚ, ਪੱਪਾ ਸੰਧੂ, ਜਗਸੀਰ ਸਿੰਘ ਬਰਾੜ, ਗੁਰਪਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਯੂਨੀਅਨ ਆਜ਼ਾਦ ਫ਼ਰੀਦਕੋਟ ਡਿਪੂ ਦੀ 31 ਮੈਂਬਰੀ ਕਮੇਟੀ ਦੀ ਹੋਈ ਚੋਣ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਐਨ.ਸੀ.ਸੀ. ਦਿਵਸ ਮਨਾਇਆ
Ad Position 24