18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਸ਼ਾ ਸਮੱਗਰੀ ਸਮੇਤ ਚਾਰ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-11-2025
ਫ਼ਰੀਦਕੋਟ, 22 ਨਵੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਨਸ਼ਾ ਸਮੱਗਰੀ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਆਫ਼ੀਸਰ ਕਲੱਬ ਫ਼ਰੀਦਕੋਟ ਤੋਂ ਸਰਕਾਰੀ ਗਾਰਡਨ ਕਾਲੋਨੀ ਨੂੰ ਜਾ ਰਹੇ ਸਨ ਤਾਂ ਉੱਥੇ ਸ਼ੱਕ ਦੇ ਆਧਾਰ 'ਤੇ ਨਵੀਨਦੀਪ ਪੁੱਤਰ ਪ੍ਰਦੀਪ ਕੁਮਾਰ, ਰੋਹਿਤ ਕੁਮਾਰ ਪੁੱਤਰ ਸ੍ਰੀ ਰਾਮ ਅਤੇ ਬਲਦੇਵ ਰਾਜ ਉਰਫ਼ ਬਿੱਟੂ ਪੁੱਤਰ ਕਸ਼ਮੀਰੀ ਲਾਲ ਵਾਸੀ ਫ਼ਰੀਦਕੋਟ ਨੂੰ ਰੋਕ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਦੇ ਬਰਾਮਦ ਹੋਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਸਮੇਤ ਸਾਥੀਆਂ ਉਹ ਗਸ਼ਤ ਸ਼ੱਕੀ ਪੁਰਸ਼ਾਂ ਸੰਬੰਧੀ ਹੱਸਣਭੱਟੀ ਰੋਡ ਕੱਸੀ ਪੁਲ 'ਤੇ ਮੌਜੂਦ ਸਨ ਤਾਂ ਹੱਸਣਭੱਟੀ ਵਲੋਂ ਪੈਦਲ ਆਉਂਦੇ ਸੰਦੀਪ ਸਿੰਘ ਪੁੱਤਰ ਮਲਕੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 60 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ 22 ਗਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Ad Position 24