18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਖੇਤੀਬਾੜੀ ਦਫ਼ਤਰ ਦਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 23-11-2025
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਹਰਮਹਿੰਦਰ ਪਾਲ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦੌਰਾ ਕੀਤਾ | ਇਸ ਦੌਰੇ ਦੌਰਾਨ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ ਅਤੇ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੋਈ ਕਿ ਸਾਰੇ ਅਧਿਕਾਰੀ ਆਪਣੀਆਂ ਸੀਟਾਂ 'ਤੇ ਮੌਜੂਦ ਸਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਬੈਠਕ ਵਿਚ ਕਣਕ ਦੀ ਬਿਜਾਈ ਤੇ ਪਰਾਲੀ ਪ੍ਰਬੰਧਨ ਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਸਾਲ ਕਿਸਾਨਾਂ ਨੇ ਖੇਤੀ ਮਸ਼ੀਨਾਂ ਦਾ ਜ਼ਿਆਦਾ ਪ੍ਰਯੋਗ ਕੀਤਾ ਹੈ, ਜਿਸ ਦੇ ਚੱਲਦਿਆਂ ਪਿਛਲੇ ਸਾਲ ਨਾਲੋਂ ਇਸ ਸਾਲ ਪਰਾਲੀ ਸਾੜਨ ਦੀ ਘਟਨਾਵਾਂ ਕਾਫ਼ੀ ਘੱਟ ਹੋਈਆਂ ਹਨ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਖ਼ਾਦ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਖ਼ਾਦਾਂ ਸੰਬੰਧੀ ਕਿਸੇ ਪ੍ਰਕਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 9 ਸਾਲਾਂ 'ਚ ਬੁੱਢੀ ਹੋਈ ਕੱਖਾਂਵਾਲੀ ਮਾਈਨਰ ਦੀ ਮੁਫ਼ਤ 'ਚ ਸਜ਼ਾ ਭੁਗਤ ਰਹੇ ਹਨ ਕਿਸਾਨ ਅਗਲੀ ਖ਼ਬਰ 22 ਗਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ
Ad Position 24