18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜੀ.ਐਨ. ਕਾਨਵੈਂਟ ਸਕੂਲ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 23-11-2025
ਪੰਜਗਰਾੲੀਂ ਕਲਾਂ, 22 ਨਵੰਬਰ (ਸੁਖਮੰਦਰ ਸਿੰਘ ਬਰਾੜ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਚੇਅਰਪਰਸਨ ਜਤਿੰਦਰ ਸਿੰਘ ਰੰਧਾਵਾ ਅਤੇ ਸਮੁੱਚੀ ਮੈਨੇਜਮੈਂਟ ਵਲੋਂ ਕੀਤੀ ਗਈ | ਪਿ੍ੰਸੀਪਲ ਰਮਨਦੀਪ ਕੌਰ ਰੋਮਾਣਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਅਕਾਦਮਿਕ, ਸਹਿ-ਅਕਾਦਮਿਕ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਲੋਕ ਨਾਚ ਗਿੱਧਾ, ਭੰਗੜਾ ਅਤੇ ਝੂੰਮਰ ਦੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ | ਸਮਾਗਮ ਦੇ ਅਖ਼ੀਰ ਵਿਚ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ 9ਵੀਂ ਅਤੇ 10ਵੀਂ ਜਮਾਤ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਅਤੇ ਖੇਡਾਂ ਦੇ ਖੇਤਰ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਕੁਸ਼ੱਲਿਆ ਦੇਵੀ ਰੋਮਾਣਾ ਅਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਨਟਰੰਗ ਸੁਸਾਇਟੀ ਅਬੋਹਰ ਨੇ ਨਾਟਕ 'ਜੀ ਆਇਆਂ ਨੂੰ ' ਖ਼ੇਡਿਆ
Ad Position 24