19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮੋਗਾ ਜ਼ਿਲ੍ਹੇ ਦੀ 30ਵੀਂ ਵਰ੍ਹੇਗੰਢ ਭਲਕੇ ਧੂਮਧਾਮ ਨਾਲ ਮਨਾਈ ਜਾਵੇਗੀ-ਜੱਸ ਢਿੱਲੋਂ

Ad Position 21
No active advertisement
ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਾਸੀਆਂ ਦੀਆਂ ਆਸਾਂ ਨੂੰ 24 ਨਵੰਬਰ 1995 ਨੂੰ ਉਸ ਸਮੇਂ ਬੂਰ ਪਿਆ ਸੀ ਜਦੋਂ ਉਸ ਵੇਲੇ ਦੇ ਮਰਹੂਮ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਨੇ ਮੋਗਾ ਤਹਿਸੀਲ ਨੂੰ ਜ਼ਿਲ੍ਹਾ ਬਣਾਇਆ ਸੀ | ਹੁਣ ਮੋਗਾ ਜ਼ਿਲ੍ਹਾ ਬਣੇ ਨੂੰ ਪੂਰੇ 30 ਸਾਲ ਹੋ ਗਏ ਹਨ ਤੇ ਜ਼ਿਲ੍ਹੇ ਦੀ 30ਵੀਂ ਵਰ੍ਹੇਗੰਢ ਮਨਾਉਣ ਲਈ ਸ਼ਹਿਰ ਦੀ ਉੱਘੀ ਸਮਾਜ ਸੇਵਕਾ ਜੱਸ ਢਿੱਲੋਂ ਵਲੋਂ ਇਕ ਵਿਸ਼ੇਸ਼ ਸਮਾਗਮ ਸ਼ਹਿਰ ਦੇ ਆਈ.ਐਸ.ਐਫ. ਕਾਲਜ ਵਿਚ 24 ਨਵੰਬਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾਵੇਗਾ | 'ਅਜੀਤ' ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਉੱਘੀ ਸਮਾਜ ਸੇਵਕਾ ਜੱਸ ਢਿੱਲੋਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਖੇਤਰਾਂ ਵਿਚ ਅਹਿਮ ਪ੍ਰਾਪਤੀਆਂ ਕਰਨ ਵਾਲੀਆਂ 30 ਸ਼ਖ਼ਸੀਅਤਾਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਤੇ ਸਮਾਗਮ ਦੌਰਾਨ ਸਮਾਜਿਕ ਬੁਰਾਈਆਂ ਖ਼ਿਲਾਫ਼ ਨਾਟਕ ਤੇ ਕੋਰੀਉਗਰਾਫ਼ੀ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਡਾ. ਸੰਜੀਵ ਕੁਮਾਰ ਸੈਣੀ ਤੇ ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂ ਹੋਣਗੇ | ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹਾ ਬਣਨ ਦੇ 30 ਸਾਲ ਪੂਰੇ ਹੋਣ 'ਤੇ ਉਨ੍ਹਾਂ ਮਾਣ-ਮੱਤੀਆਂ 30 ਸ਼ਖ਼ਸੀਅਤਾਂ ਦੀ ਨਿਰਪੱਖ ਚੋਣ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਮੋਗਾ ਜ਼ਿਲ੍ਹੇ ਦਾ ਨਾਂਅ ਦੁਨੀਆ ਭਰ ਵਿਚ ਚਮਕਾਇਆ ਤੇ ਮੋਗਾ ਜ਼ਿਲ੍ਹਾ ਬਣਾਉਣ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ, ਕਾਂਗਰਸ ਮੋਗਾ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਡਾ. ਹਰਜੋਤ ਕਮਲ, ਡਾ. ਸੀਮਾਂਤ ਗਰਗ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਆਦਿ ਤੋਂ ਇਲਾਵਾ ਸ਼ਹਿਰ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਦਾ ਮੁੱਢ ਬੰਨਿ੍ਹਆ-ਗਿੱਲ, ਕਾਲੇਕੇ, ਘੋਲੀਆ
Ad Position 24