ਮਲੋਟ, 22 ਨਵੰਬਰ (ਪਾਟਿਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕਰਵਾਇਆ ਗਿਆ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਬਾਰੇ ਭਾਈ ਚਰਨਜੀਤ ਸਿੰਘ ਖ਼ਾਲਸਾ ਨੇ ਸਿੱਖ ਇਤਿਹਾਸ ਵਿਚੋਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਨੇ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਸਾਰੀਆਂ ਪਾਰਟੀਆਂ ਦੇ ਰਾਜਨੀਤਕ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਸਮੂਹ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਭਰਪੂਰ ਯੋਗਦਾਨ ਪਾਇਆ | ਨਛੱਤਰ ਸਿੰਘ ਫ਼ੌਜੀ ਪ੍ਰਧਾਨ ਨੇ ਇਸ ਸਮਾਗਮ ਵਿਚ ਅਹਿਮ ਭੂਮਿਕਾ ਨਿਭਾਈ | ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਮਾਸਟਰ ਹਿਮਤ ਸਿੰਘ, ਰਿਟਾ. ਐੱਸ.ਡੀ.ਐੱਮ. ਗੋਪਾਲ ਸਿੰਘ, ਮਾਸਟਰ ਹਰਜਿਦਰ ਸਿੰਘ ਆਦਿ ਹਾਜਰ ਸਨ |