ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਕਸ਼ਮ ਅਕੈਡਮੀ ਦੀ ਵਿਦਿਆਰਥਣ ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰ ਦੇ ਅਬੈਕਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ, ਜੋ ਕਿ ਅਕੈਡਮੀ ਤੇ ਸ਼ਹਿਰ ਲਈ ਮਾਣ ਵਾਲੀ ਗੱਲ ਹੈ | ਅਕੈਡਮੀ ਦੀ ਡਾਇਰੈਕਟਰ ਟੀਨਾ ਗਰਗ ਨੇ ਦੱਸਿਆ ਕਿ ਪੂਰੇ ਭਾਰਤ ਤੋਂ 16 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ ਸੀ, ਜਿਸ ਵਿਚ ਅਕੈਡਮੀ ਦੀ ਵਿਦਿਆਰਥਣ ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਕੇ ਮਾਣ ਵਧਾਇਆ ਹੈ | ਵਿਕਰਮਜੀਤ ਕੌਰ ਨੇ 8 ਮਿੰਟ 19 ਸੈਕੰਡ 'ਚ 100 ਸਮ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ | ਅਕਾਲ ਅਕੈਡਮੀ ਸਕੂਲ ਦੀ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਤੇ ਟੀਨਾ ਗਰਗ ਵਲੋਂ ਵਿਦਿਆਰਥਣ ਵਿਕਰਮਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ |