ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੋਧੂ ਕਾਲੋਨੀ ਦੀ ਗਲੀ ਨੰਬਰ 10 ਵਿਖੇ ਸੀਵਰੇਜ਼ ਦੀ ਲੰਮੇ ਸਮੇਂ ਤੋਂ ਸਮੱਸਿਆ ਦਾ ਹੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਗਲੀ ਵਿਚ ਨਵਾਂ ਸੀਵਰੇਜ਼ ਪਵਾਇਆ ਅਤੇ ਹੁਣ ਗਲੀ ਨੂੰ ਇੰਟਰਲਾਕ ਟਾਈਲਾਂ ਨਾਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪ ਕਰਨ ਦੀ ਬਜਾਏ ਮੁਹੱਲੇ ਦੇ ਲੋਕਾਂ ਤੋਂ ਹੀ ਕਰਵਾਈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ | ਇਸ ਮੌਕੇ ਜੈ ਚੰਦ ਭੰਡਾਰੀ, ਦਰਸ਼ਨ ਸਿੰਘ ਬੇਦੀ ਸੀਨੀਅਰ ਸਿਟੀਜਨ, ਬਲਵਿੰਦਰ ਸਿੰਘ, ਸ਼ਮਿੰਦਰ ਸਿੰਘ ਟਿੱਲੂ, ਸੁਮਨ ਕੁਮਾਰ ਤੋਤੀ, ਪੱਪੀ ਸਿੰਘ ਤੇ ਹੋਰ ਮੁਹੱਲਾ ਵਾਸੀ ਹਾਜ਼ਰ ਸਨ | ਇਸ ਮੌਕੇ ਜੈ ਚੰਦ ਭੰਡਾਰੀ ਨੇ ਦੱਸਿਆ ਕਿ ਇਸ ਗਲੀ ਵਿਚ ਸੀਵਰੇਜ਼ ਦੀ ਸਮੱਸਿਆ ਬਹੁਤ ਪੁਰਾਣੀ ਸੀ, ਜਿਸ ਦਾ ਹੱਲ ਹੋ ਗਿਆ ਹੈ ਅਤੇ ਹੁਣ ਦਿਨਾਂ ਵਿਚ ਗਲੀ ਵੀ ਨਵੀਂ ਬਣ ਕੇ ਤਿਆਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਆਮ ਲੋਕਾਂ ਤੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣਾ ਬਹੁਤ ਵਧੀਆ ਉਪਰਾਲਾ ਹੈ |