19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 23-11-2025
ਮਲੋਟ, 22 ਨਵੰਬਰ (ਪਾਟਿਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜਿ.) ਮਲੋਟ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪਾਲਕੀ ਸਾਹਿਬ ਦੀ ਪੰਜ ਪਿਆਰਿਆਂ ਵਲੋਂ ਅਗਵਾਈ ਕੀਤੀ ਗਈ | ਨਗਰ ਕੀਰਤਨ ਸ਼ਹਿਰ ਦੇ ਮੇਨ ਬਾਜ਼ਾਰ, ਗੁਰਦੁਆਰਾ ਰੋਡ, ਜੀ.ਟੀ. ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਸਕੂਲ ਬੱਚਿਆਂ ਨੇ ਸ਼ਿਰਕਤ ਕੀਤੀ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਨਵੰਬਰ ਦਿਨ ਮੰਗਲਵਾਰ ਨੂੰ ਸਵੇਰ ਦਾ ਦੀਵਾਨ ਸਵੇਰੇ 8:30 ਵਜੇ ਤੋਂ 9:45 ਵਜੇ ਤੱਕ ਕੀਰਤਨ ਸਮਾਗਮ ਹੋਵੇਗਾ ਅਤੇ 10:30 ਵਜੇ ਤੋਂ 11:30 ਵਜੇ ਤੱਕ ਸਰਬ ਸਾਂਝਾ ਨਿਤਨੇਮੀ ਜਥਾ, ਇਸਤਰੀ ਸਤਿਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ 11:30 ਵਜੇ ਤੋਂ 1 ਵਜੇ ਤੱਕ ਭਾਈ ਸਰਬਜੀਤ ਸਿੰਘ ਸੁੱਚੇਤਗੜ੍ਹ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ 1 ਵਜੇ ਤੋਂ 1:30 ਵਜੇ ਤੱਕ ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਾਲੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਤ ਦੇ ਦੀਵਾਨ 7 ਵਜੇ ਤੋਂ 8:30 ਵਜੇ ਤੱਕ ਭਾਈ ਰਵਿੰਦਰ ਸਿੰਘ ਕਰਨਗੇ | ਇਸ ਉਪਰੰਤ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, 'ਆਪ' ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ, ਗੁਰਬਚਨ ਸਿੰਘ, ਹਰਜੀਤ ਸਿੰਘ, ਦਵਿੰਦਰ ਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਪਾਲ ਸਿੰਘ, ਅਮਰ ਸਿੰਘ, ਦਲਜੀਤ ਸਿੰਘ, ਮਹਿੰਦਰ ਸਿੰਘ, ਇੰਦਰਮੋਹਨ ਸਿੰਘ, ਕੋਆਰਡੀਨੇਟਰ ਮਨੋਜ ਅਸੀਜਾ, ਹਰਦੀਪ ਸਿੰਘ, ਕੁਲਬੀਰ ਸਿੰਘ ਕੋਟਭਾਈ, ਅਸ਼ੋਕ ਬਜਾਜ ਐੱਮ.ਸੀ., ਹੈਪੀ ਮੱਕੜ ਐਮਸੀ ਆਦਿ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਵਲੋਂ 25 ਲੱਖ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਸਕੂਲ ਗੁਲਾਬੇਵਾਲਾ ਦਾ ਹੱਥ ਲਿਖ਼ਤ ਮੈਗਜ਼ੀਨ ਡੀ.ਈ.ਓ. ਵਲੋਂ ਲੋਕ ਅਰਪਣ
Ad Position 24