ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਪ੍ਰਾਪਤ ਕੀਤਾ | ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਮੋਗਾ ਵਿਖੇ ਕਰਵਾਏ ਗਏ ਜਿਸ ਵਿਚ ਮੋਗਾ ਜ਼ਿਲੇ੍ਹ ਦੇ ਛੇ ਸਕੂਲਾਂ ਨੇ ਭਾਗ ਲਿਆ | ਇਸ ਵਿਦਿਆਰਥਣ ਨੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ | ਸਕੂਲ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਨੇ ਵਿਦਿਆਰਥਣ ਨਵਜੋਤ ਕੌਰ ਅਤੇ ਅਧਿਆਪਕਾ ਸਰਬਜੀਤ ਕੌਰ ਅਤੇ ਹਰਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ |